ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ’ਚੋਂ ਡਰੋਨ ਬਰਾਮਦ
ਪੁਲੀਸ ਅਤੇ ਬੀ ਐੱਸ ਐੱਫ ਨੇ ਬੀਤੇ ਦਿਨ ਸਾਂਝੇ ਮੁਹਿੰਮ ਦੌਰਾਨ ਸਰਹੱਦੀ ਖੇਤਰ ਦੇ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚੋਂ ਇਕ ਡਰੋਨ ਬਰਾਮਦ ਕੀਤਾ। ਥਾਣਾ ਖਾਲੜਾ ਦੇ ਏ ਐਸ ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ...
Advertisement
ਪੁਲੀਸ ਅਤੇ ਬੀ ਐੱਸ ਐੱਫ ਨੇ ਬੀਤੇ ਦਿਨ ਸਾਂਝੇ ਮੁਹਿੰਮ ਦੌਰਾਨ ਸਰਹੱਦੀ ਖੇਤਰ ਦੇ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚੋਂ ਇਕ ਡਰੋਨ ਬਰਾਮਦ ਕੀਤਾ। ਥਾਣਾ ਖਾਲੜਾ ਦੇ ਏ ਐਸ ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਇਲਾਕੇ ਅੰਦਰ ਗਸ਼ਤ ਕਰਦਿਆਂ ਮਿਲੀ ਸੀ ਜਿਸ ਬਾਰੇ ਉਨ੍ਹਾਂ ਬੀ ਐ ਸ ਐੱਫ ਦੀ ਨਾਲ ਰਾਬਤਾ ਕਾਇਮ ਕਰਕੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਪਿੰਡ ਦੇ ਖੇਤਾਂ ਦੀ ਤਲਾਸ਼ੀ ਲਈ ਅਤੇ ਪਾਕਿਸਤਾਨ ਤੋਂ ਆਏ ਇਸ ਡਰੋਨ ਨੂੰ ਜੈਮਰ ਨਾਲ ਡੇਗਿਆ ਗਿਆ ਸੀ| ਇਸ ਸਬੰਧੀ ਪੁਲੀਸ ਨੇ ਏਅਰ ਕਰਾਫਟ ਐਕਟ ਦੀ ਦਫ਼ਾ 10, 11, 12 ਅਧੀਨ ਇਕ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਤਲਾਸ਼ੀ ਮੁਹਿੰਮ ਜਾਰੀ ਹੈ।
Advertisement
Advertisement
