Drug Awareness Meeting: ਨਸ਼ਿਆਂ ਖ਼ਿਲਾਫ਼ ਲੜਾਈ ਸਮਾਜ ਦੀ ਜ਼ਿੰਮੇਵਾਰੀ: ਗੁਪਤਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਮੀਟਿੰਗ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 58 ਵਿੱਚ ਡਬਲਿਊ ਡੀ ਸੀ ਕਮੇਟੀ ਦੇ ਸਹਿਯੋਗ ਨਾਲ ਅਹਿਮ ਜਾਗਰੂਕਤਾ ਮੀਟਿੰਗ ਕਰਵਾਈ ਗਈ। ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਮੀਟਿੰਗ ਦੀ ਅਗਵਾਈ ਕੀਤੀ ਜਦਕਿ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਦੀਕਸ਼ਿਤ ਧਵਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਵਾਰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਹਾਂ-ਪੱਖੀ ਨਾਅਰੇ ਲਗਾਉਂਦਿਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਾਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਨਸ਼ਾਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੇ ਸਮੂਹ ਮੈਂਬਰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਭਰਪੂਰ ਸਹਿਯੋਗ ਦੇ ਰਹੇ ਹਨ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਹਨੀ ਨਾਹਰ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਐੱਨ ਐੱਮ ਐੱਮ, ਮੈਡਮ ਮੋਨਿਕਾ, ਰਾਜੇਸ਼ ਹਾਂਡਾ, ਹਲਕਾ ਵਾਈਸ ਕੋ-ਆਰਡੀਨੇਟਰ, ਕਰੁਣਾ ਸਾਗਰ, ਰਾਜੂ ਭਾਟੀਆ, ਬਲਾਕ ਕੋ-ਆਰਡੀਨੇਟਰ ਅਤੇ ਵਾਰਡ ਨੰਬਰ 58 ਦੀ ਡਬਲਿਊ ਡੀ ਸੀ ਐਕਟਿੰਗ ਪ੍ਰੈਜੀਡੈਂਟ ਅਜੈ ਨੋਏਲ ਸਮੇਤ ਹੋਰ ਵਰਕਰ ਅਤੇ ਵਾਰਡ ਵਾਸੀ ਹਾਜ਼ਰ ਸਨ।

