ਮੈਡੀਕਲ ਸਟੋਰ ਤੋਂ ਨਸ਼ੇ ਦੀਆਂ ਗੋਲੀਆਂ ਬਰਾਮਦ; ਮਾਲਕ ਗ੍ਰਿਫ਼ਤਾਰ

ਮੈਡੀਕਲ ਸਟੋਰ ਤੋਂ ਨਸ਼ੇ ਦੀਆਂ ਗੋਲੀਆਂ ਬਰਾਮਦ; ਮਾਲਕ ਗ੍ਰਿਫ਼ਤਾਰ

ਹਰਪਾਲ ਸਿੰਘ ਨਾਗਰਾ

ਫਤਿਹਗੜ੍ਹ ਚੂੜੀਆਂ, 25 ਮਈ

ਪੁਲੀਸ ਨੇ ਮੇਨ ਬਾਜ਼ਾਰ ਵਿੱਚ ਸਥਿਤ ਮੈਡੀਕਲ ਸਟੋਰ ’ਤੇ ਡਰੱਗ ਇੰਸਪੈਕਟਰ ਗੁਰਦਾਸਪੁਰ ਗੁਰਦੀਪ ਸਿੰਘ ਦੀ ਮੌਜੂਦਗੀ ਵਿੱਚ ਛਾਪੇ ਮਾਰ ਕੇ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕਰਨ ਮਗਰੋਂ ਮੈਡੀਕਲ ਸਟੋਰ ਦੇ ਮਾਲਕ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸਐੱਚਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਕਾਲਾ ਅਫਗਾਨਾ ਪੁਲੀਸ ਚੌਕੀ ਦੇ ਇੰਚਾਰਜ ਰਜਿੰਦਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਪਿੰਡ ਅਵਾਣ ਦੇ ਟੀ ਪੁਆਇੰਟ ਉਤੇ ਨਾਕੇ ਦੌਰਾਨ ਪਿੰਡ ਅਵਾਣ ਵੱਲੋਂ ਆ ਰਿਹਾ ਇੱਕ ਵਿਅਕਤੀ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲੀਸ ਪਾਰਟੀ ਨੇ ਉਸ ਨੂੰ ਕਾਬੂ ਕਰਦਿਆਂ ਜ਼ਾਬਤੇ ਮੁਤਾਬਿਕ ਉਸ ਦੀ ਚੈਕਿੰਗ ਕੀਤੀ, ਜਿਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਅਵਾਣ ਵਜੋਂ ਹੋਈ। ਐੱਸਐੱਚਓ ਨੇ ਦੱਸਿਆ ਸਖਤੀ ਨਾਲ ਪੁੱਛਗਿੱਛ ਕਰਨ ਮਗਰੋਂ ਉਸ ਨੇ ਫ਼ਤਹਿਗੜ੍ਹ ਚੂੜੀਆਂ ਦੇ ਇੱਕ ਮੈਡੀਕਲ ਸਟੋਰ ਦਾ ਨਾਂਅ ਲਿਆ, ਜਿਸ ਤੋਂ ਬਾਅਦ ਪੁਲੀਸ ਪਾਰਟੀ ਨੇ ਮੈਡੀਕਲ ਸਟੋਰ ਉੱਤੇ ਛਾਪਾ ਮਾਰਦਿਆਂ 2 ਹਜ਼ਾਰ 33 ਨਸ਼ੀਲੀਆਂ ਗੋਲੀਆਂ ਅਤੇ 17 ਹਜ਼ਾਰ 260 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰ ਦੇ ਮਾਲਕ ਕੁਲਦੀਪ ਸਿੰਘ ਅਤੇ ਭੁਪਿੰਦਰ ਸਿੰਘ ਵਾਸੀ ਪਿੰਡ ਅਵਾਣ ਵਿਰੁੱਧ ਧਾਰਾ 22-29-35-61-85 ਐੱਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਸ਼ਹਿਰ

View All