ਨਸ਼ਾ ਤਸਕਰ ਅੱਧਾ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ
ਦੋਰਾਂਗਲਾ ਪੁਲੀਸ ਨੇ ਇੱਕ ਨਸ਼ਾ ਤਸਕਰ ਨੂੰ 509 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਮੁਲਜ਼ਮ ਸਰਹੱਦੀ ਪਿੰਡ ਆਦੀਆਂ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਪਹਿਚਾਮ ਸਹਿਜਪ੍ਰੀਤ ਸਿੰਘ ਵਲੋਂ ਹੋਈ ਹੈ। ਉਹ ਸਰਹੱਦ ਪਾਰੋਂ ਆਉਣ ਵਾਲੀ ਹੈਰੋਇਨ ਦੀ ਖੇਪ ਨੂੰ...
Advertisement
ਦੋਰਾਂਗਲਾ ਪੁਲੀਸ ਨੇ ਇੱਕ ਨਸ਼ਾ ਤਸਕਰ ਨੂੰ 509 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਮੁਲਜ਼ਮ ਸਰਹੱਦੀ ਪਿੰਡ ਆਦੀਆਂ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਪਹਿਚਾਮ ਸਹਿਜਪ੍ਰੀਤ ਸਿੰਘ ਵਲੋਂ ਹੋਈ ਹੈ। ਉਹ ਸਰਹੱਦ ਪਾਰੋਂ ਆਉਣ ਵਾਲੀ ਹੈਰੋਇਨ ਦੀ ਖੇਪ ਨੂੰ ਸੰਭਾਲਦਾ ਸੀ। ਡੀਐੱਸਪੀ ਦੀਨਾਨਗਰ ਰਜਿੰਦਰ ਮਿਹਨਾਸ ਨੇ ਦੱਸਿਆ ਕਿ ਦੋਰਾਂਗਲਾ ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਸਹਿਜਪ੍ਰੀਤ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਆਲੀਨੰਗਲ ਦੀ ਦਾਣਾ ਮੰਡੀ ਤੋਂ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਨੇ ਮੁਲਜ਼ਮ ਤੋਂ ਬਰਾਮਦ ਪਲਾਸਟਿਕ ਲਿਫਾਫੇ ਦੀ ਜਾਂਚ ਕੀਤੀ ਅਤੇ ਉਸ ਵਿੱਚੋਂ 509 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ। ਮੁਲਜ਼ਮ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement