ਨਸ਼ਾ ਤਸਕਰ ਦੀ ਜਾਇਦਾਦ ਢਾਹੀ
ਅੰਮ੍ਰਿਤਸਰ ਪ੍ਰਸ਼ਾਸਨ ਨੇ ਇੱਕ ਵਿਅਕਤੀ ਦੀ ਨਸ਼ਾ ਤਸਕਰੀ ਦੇ ਦੋਸ਼ ਹੇਠ ਗੈਰ-ਕਾਨੂੰਨੀ ਢੰਗ ਨਾਲ ਬਣਾਈ ਗਈ ਜਾਇਦਾਦ ਨੂੰ ਢਹਿ ਢੇਰੀ ਕਰ ਦਿੱਤਾ ਹੈ। ਮੁਲਜ਼ਮ ਦੀ ਸ਼ਨਾਖਤ ਮਨਦੀਪ ਕੁਮਾਰ ਉਰਫ ਕਾਲੀ ਵਾਸੀ ਗਵਾਲ ਮੰਡੀ ਰਾਮ ਤੀਰਥ ਰੋਡ ਵਜੋਂ ਦੱਸੀ ਗਈ ਹੈ,...
Advertisement
ਅੰਮ੍ਰਿਤਸਰ ਪ੍ਰਸ਼ਾਸਨ ਨੇ ਇੱਕ ਵਿਅਕਤੀ ਦੀ ਨਸ਼ਾ ਤਸਕਰੀ ਦੇ ਦੋਸ਼ ਹੇਠ ਗੈਰ-ਕਾਨੂੰਨੀ ਢੰਗ ਨਾਲ ਬਣਾਈ ਗਈ ਜਾਇਦਾਦ ਨੂੰ ਢਹਿ ਢੇਰੀ ਕਰ ਦਿੱਤਾ ਹੈ। ਮੁਲਜ਼ਮ ਦੀ ਸ਼ਨਾਖਤ ਮਨਦੀਪ ਕੁਮਾਰ ਉਰਫ ਕਾਲੀ ਵਾਸੀ ਗਵਾਲ ਮੰਡੀ ਰਾਮ ਤੀਰਥ ਰੋਡ ਵਜੋਂ ਦੱਸੀ ਗਈ ਹੈ, ਜਿਸ ਖਿਲਾਫ਼ ਨਸ਼ਾ ਤਸਕਰੀ ਦੇ ਦੋਸ਼ ਹੇਠ ਲਗਭਗ ਅੱਠ ਮਾਮਲੇ ਦਰਜ ਹਨ। ਪੁਲੀਸ ਬੁਲਾਰੇ ਨੇ ਦੱਸਿਆ ਕਿ ਮਨਦੀਪ ਸਿੰਘ ਉਰਫ ਕਾਲੀ ਦੀ ਰਾਮ ਤੀਰਥ ਰੋਡ ਸਥਿਤ ਬਣੀ ਰਿਹਾਇਸ਼ੀ ਇਮਾਰਤ ਨੂੰ ਨਗਰ ਨਿਗਮ ਦੇ ਮਿਉਂਸਿਪਲ ਟਾਊਨ ਪਲੈਨਰ ਦੀ ਟੀਮ ਵੱਲੋਂ ਢਹਿ-ਢੇਰੀ ਕਰ ਦਿੱਤਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਇਸ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾ ਪੁਲੀਸ ਨਾਲ ਸਾਂਝੀ ਕੀਤੀ ਜਾਵੇ ਅਤੇ ਇਸ ਮਾਮਲੇ ਵਿੱਚ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ।
Advertisement
Advertisement
×