ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਰੰਧਾਵਾ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਰਾਏਮੱਲ ਤੇ ਸੰਗਤੂਵਾਲ ਵਿੱਚ ਜਨਤਕ ਸਭਾਵਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ। ਉਨ੍ਹਾਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਜਾਣ। ਨਸ਼ੇ ਦੇ ਪਸਾਰੇ ਲਈ...
Advertisement
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਰਾਏਮੱਲ ਤੇ ਸੰਗਤੂਵਾਲ ਵਿੱਚ ਜਨਤਕ ਸਭਾਵਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ। ਉਨ੍ਹਾਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਜਾਣ। ਨਸ਼ੇ ਦੇ ਪਸਾਰੇ ਲਈ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੂੰ ਕਟਹਿਰੇ ’ਚ ਖੜ੍ਹਾ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਦੇ ਆਗੂਆਂ ਤੇ ਕਾਰਕੁਨਾਂ ਵੱਲੋਂ ਸੌਖੇ ਢੰਗ ਨਾਲ ਪੈਸੇ ਦੀ ਕਮਾਈ ਲਈ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਰਹੀ ਹੈ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਪੁਲੀਸ ਨੂੰ ਤਾਕਤ ਦਿੱਤੀ ਗਈ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ੇ ਤੋਂ ਬਣਾਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਜਾਵੇਗਾ।
Advertisement
Advertisement
×