ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿਸਤਾਨ ਤੋਂ ਨਸ਼ਾ ਤਸਕਰੀ ਦਾ ਪਰਦਾਫ਼ਾਸ਼

ਸੱਤ ਕਿਲੋ ਹੈਰੋਇਨ ਸਣੇ ਕਾਬੂ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ। -ਫੋਟੋ: ਵਿਸ਼ਾਲ ਕੁਮਾਰ
Advertisement

ਅੰਮ੍ਰਿਤਸਰ ਪੁਲੀਸ ਨੇ ਇਕ ਵਿਅਕਤੀ ਨੂੰ 7.1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਸਰਹੱਦ ਪਾਰ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਯਾਸੀਨ ਮੁਹੰਮਦ (22) ਵਜੋਂ ਹੋਈ ਹੈ, ਜੋ ਕਿ ਸੰਭਲ, ਉੱਤਰ ਪ੍ਰਦੇਸ਼ (ਯੂਪੀ) ਦੇ ਪਿੰਡ ਅਟਵਾ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਮੋਹਾਲੀ ਦੇ ਪਿੰਡ ਲਾਲੜੂ ਵਿੱਚ ਰਹਿ ਰਿਹਾ ਸੀ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਵੀ ਹੈ। ਉਸ ਵਿਰੁੱਧ ਅਸਲਾ ਐਕਟ, ਐੱਨ.ਡੀ.ਪੀ.ਐੱਸ. ਐਕਟ, ਚੋਰੀ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਡੀ.ਜੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜਗਪ੍ਰੀਤ ਸਿੰਘ ਉਰਫ਼ ਜੱਗਾ ਪਾਕਿਸਤਾਨ ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯਾਸੀਨ ਮੁਹੰਮਦ ਨਾਲ ਮਿਲ ਕੇ ਨੈੱਟਵਰਕ ਚਲਾ ਰਿਹਾ ਸੀ। ਡੀ.ਜੀ.ਪੀ. ਨੇ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਪੁਲੀਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਪ੍ਰੇਸ਼ਨ ਚਲਾਇਆ ਅਤੇ ਯਾਸੀਨ ਮੁਹੰਮਦ ਨੂੰ ਛੇਹਰਟਾ ਦੇ ਵਡਾਲੀ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ, ਜਦੋਂ ਉਹ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਵਾਪਸ ਪਰਤ ਰਿਹਾ ਸੀ। ਸੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥ ਦੀ ਬਰਾਮਦਗੀ ਤੋਂ ਬਾਅਦ ਯਾਸੀਨ ਖੇਪ ਨੂੰ ਜਗਪ੍ਰੀਤ ਤੱਕ ਪਹੁੰਚਾਉਂਦਾ ਸੀ, ਜੋ ਅੱਗੇ ਮਾਲਵਾ ਵਿੱਚ ਆਪਣੇ ਸੰਪਰਕਾਂ ਨੂੰ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਉਹ ਦੋਵੇਂ ਇਕੱਠੇ ਲੁਧਿਆਣਾ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ।

Advertisement
Advertisement
Show comments