ਨਸ਼ੇ ਨੇ ਲਈ ਨੌਜਵਾਨ ਦੀ ਜਾਨ
ਪੱਤਰ ਪ੍ਰੇਰਕ ਪੱਟੀ, 7 ਸਤੰਬਰ ਇਲਾਕੇ ਦੇ ਪਿੰਡ ਚੂਸਲੇਵੜ੍ਹ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਜਨ ਸਿੰਘ (18) ਪੁੱਤਰ ਨਰਿੰਦਰ ਸਿੰਘ ਵਾਸੀ ਧਾਰੀਵਾਲ ਵਜੋਂ ਹੋਈ। ਮ੍ਰਿਤਕ ਦੇ ਪਿਤਾ ਨਰਿੰਦਰ ਸਿੰਘ ਨੇ ਦੱਸਿਆ ਕਿ...
Advertisement
ਪੱਤਰ ਪ੍ਰੇਰਕ
ਪੱਟੀ, 7 ਸਤੰਬਰ
Advertisement
ਇਲਾਕੇ ਦੇ ਪਿੰਡ ਚੂਸਲੇਵੜ੍ਹ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਜਨ ਸਿੰਘ (18) ਪੁੱਤਰ ਨਰਿੰਦਰ ਸਿੰਘ ਵਾਸੀ ਧਾਰੀਵਾਲ ਵਜੋਂ ਹੋਈ। ਮ੍ਰਿਤਕ ਦੇ ਪਿਤਾ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਾਲ ਤੋਂ ਨਸ਼ਾ ਕਰ ਰਿਹਾ ਸੀ ਅਤੇ ਕੱਲ੍ਹ ਉਹ ਮਜ਼ਦੂਰੀ ਕਰਨ ਲਈ ਬਾਹਰ ਗਿਆ ਪਰ ਦੇਰ ਰਾਤ ਤੱਕ ਘਰ ਨਾ ਪਰਤਿਆ। ਉਨ੍ਹਾਂ ਨੂੰ ਅੱਜ ਤੜਕਸਾਰ ਕਿਸੇ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿੰਡ ਚੂਸਲੇਵੜ੍ਹ ਦੇ ਖੇਡ ਮੈਦਾਨ ਵਿੱਚ ਡਿੱਗਿਆ ਪਿਆ ਹੈ, ਜਦੋਂ ਉਨ੍ਹਾਂ ਜਾ ਕੇ ਵੇਖਿਆ ਤਾਂ ਸਾਜਨ ਸਿੰਘ ਦੀ ਮੌਤ ਹੋ ਚੁੱਕੀ ਸੀ।
Advertisement
×