ਪੱਤਰ ਪ੍ਰੇਰਕ
ਅਟਾਰੀ, 26 ਅਗਸਤ
ਪੁਲੀਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦੱਸਿਆ ਕਿ ਬੀਤੇ ਦਿਨ ਕ੍ਰਾਈਮ ਬ੍ਰਾਂਚ ਵੱਲੋਂ ਅੱਡਾ ਖਾਸਾ, ਘਰਿੰਡਾ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਪੁਲੀਸ ਨੂੰ ਦੇਖ ਕੇ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 270 ਗ੍ਰਾਮ ਹੈਰੋਇਨ ਅਤੇ 7,80,000 ਰੁਪਏ ਡਰਗ ਮਨੀ ਬਰਾਮਦ ਕੀਤੀ ਗਈ। ਮੁਲਜ਼ਮ ਦੀ ਪਛਾਣ ਰਾਜਾ ਸਿੰਘ ਵਾਸੀ ਰੰਗੜ, ਘਰਿੰਡਾ ਵਜੋਂ ਹੋਈ ਅਤੇ ਉਸ ਖ਼ਿਲਾਫ਼ ਪਹਿਲਾਂ ਤੋਂ ਹੀ ਐਨਡੀਪੀਐਸ ਐਕਟ ਤਹਿਤ ਥਾਣਾ ਛੇਹਰਟਾ ਅਤੇ ਘਰਿੰਡਾ ਵਿੱਚ ਕੇਸ ਦਰਜ ਹਨ।