ਤਰਨ ਤਾਰਨ: ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ਼) ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਕਈ ਸਿਫ਼ਾਰਸ਼ਾਂ ਨੂੰ ਅਧਿਆਪਕ ਵਿਰੋਧੀ ਆਖਦਿਆਂ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ| ਜਥੇਬੰਦੀ ਨੇ ਸਰਕਾਰ ਨੂੰ ਕਮਿਸ਼ਨ ਦੀ ਰਿਪੋਰਟ ਵਿੱਚ ਦਰਜ ਅਧਿਆਪਕਾਂ ਦੇ ਹਿੱਤਾਂ ਖਿਲਾਫ਼ ਜਾਂਦੀਆਂ ਸਾਰੀਆਂ ਸਿਫ਼ਾਰਸ਼ਾਂ ਰੱਦ ਕਰਨ ਦੀ ਮੰਗ ਕੀਤੀ ਹੈ| ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਅਤੇ ਜਨਰਲ ਸਕੱਤਰ ਕਸ਼ਮੀਰ ਸਿੰਘ ਚੋਹਲਾ ਸਾਹਿਬ ਨੇ ਕਿਹਾ ਕਿ ਸਰਕਾਰ ਵੱਲੋਂ 17 ਜੁਲਾਈ 2020 ਤੋਂ ਬਾਅਦ ਕੀਤੀਆਂ ਜਾਣ ਵਾਲੀਆਂ ਜਾਂ ਇਸ ਮਿਤੀ ਤਕ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੰਜਾਬ ਪੈਟਰਨ ਦੀ ਬਜਾਇ ਕੇਂਦਰ ਸਰਕਾਰ ਦੇ ਸਕੇਲਾਂ ਤੋਂ ਵੀ ਬਹੁਤ ਘੱਟ ਤਨਖ਼ਾਹ ਦੀਆਂ ਸਿਫ਼ਾਰਿਸ਼ਾਂ ਕੀਤੀਆਂ ਗਈਆਂ ਹਨ| ਜਥੇਬੰਦੀ ਨੇ ਸਰਕਾਰ ਦੇ ਇਸ ਕਦਮ ਖਿਲਾਫ਼ ਨਾਅਰੇਬਾਜ਼ੀ ਕੀਤੀ| -ਪੱਤਰ ਪ੍ਰੇਰਕ