ਡੰਪ ਸਾਈਟ ਦਾ ਨਿਰੀਖਣ
ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਭਗਤਾਂਵਾਲਾ ਡੰਪ ਸਾਈਟ ’ਤੇ ਚੱਲ ਰਹੇ ਪੁਰਾਣੇ ਕੂੜੇ (ਲੇਗੇਸੀ ਵੇਸਟ) ਦੇ ਬਾਇਓਰਿਮੀਡੀਏਸ਼ਨ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ...
Advertisement
ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਭਗਤਾਂਵਾਲਾ ਡੰਪ ਸਾਈਟ ’ਤੇ ਚੱਲ ਰਹੇ ਪੁਰਾਣੇ ਕੂੜੇ (ਲੇਗੇਸੀ ਵੇਸਟ) ਦੇ ਬਾਇਓਰਿਮੀਡੀਏਸ਼ਨ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਬੰਧਤ ਕੰਪਨੀ ਨੂੰ ਕੰਮ ਦੀ ਗਤੀ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਿਰਧਾਰਤ ਸਮੇਂ ਅੰਦਰ ਪੁਰਾਣਾ ਕੂੜਾ ਸਾਫ਼ ਕੀਤਾ ਜਾ ਸਕੇ। ਉਨ੍ਹਾਂ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਵਧੇਰੇ ਮਸ਼ੀਨਰੀ ਅਤੇ ਮਜ਼ਦੂਰ ਲਗਾਉਣ ਅਤੇ ਰੋਜ਼ਾਨਾ ਉਤਪਾਦਨ ਰਿਕਾਰਡ ਰੱਖਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਨਿਯਮਿਤ ਨਿਗਰਾਨੀ ਕੀਤੀ ਜਾਵੇ, ਮੁੜ ਪ੍ਰਾਪਤ ਸਮੱਗਰੀ ਦੀ ਢੰਗ ਨਾਲ ਛਟਾਈ ਕੀਤੀ ਜਾਵੇ ਅਤੇ ਪੂਰੀ ਪ੍ਰਕਿਰਿਆ ਦੌਰਾਨ ਵਾਤਾਵਰਣਕ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ।
Advertisement
Advertisement
×

