ਪੱਤਰ ਪ੍ਰੇਰਕ,
ਕਾਦੀਆਂ, 18 ਅਕਤੂਬਰ
ਇਥੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ ਵੱਲੋਂ ਮੋਰਚਾ ਗੁਰੂ ਕਾ ਬਾਗ ਅਤੇ ਸਾਕਾ ਪੰਜਾ ਸਾਹਿਬ ਪਾਕਿਸਤਾਨ ਦੇ 100 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਬਲਵਿੰਦਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਤਖਤ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਵੱਲੋਂ ਤਿਆਰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ 122 ਪ੍ਰਾਣੀ ਗੁਰੂ ਵਾਲੇ ਬਣੇ। ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਮੁਫਤ ਕਕਾਰ ਦਿੱਤੇ ਗਏ। ਇਸ ਮੌਕੇ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਮੁੱਖ ਪ੍ਰਬੰਧਕ ਹਰਜਿੰਦਰ ਸਿੰਘ, ਪ੍ਰੋਗਰਾਮ ਮੈਨੇਜਰ ਰਜਿੰਦਰ ਸਿੰਘ ਅਤੇ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਪੰਜਾ ਪਿਆਰਿਆਂ, ਗ੍ਰੰਥੀ ਸਿੰਘਾਂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ , ਢਾਡੀ ਜਥੇ, ਕਵੀਸ਼ਰੀ ਜਥੇ ਦਾ ਸਨਮਾਨ ਕੀਤਾ।