ਭਾਰੀ ਮੀਂਹ ਕਾਰਨ ਜ਼ਿਲ੍ਹਾ ਪਠਾਨਕੋਟ ਅੰਦਰ 26 ਅਗਸਤ ਨੂੰ ਸਿੱਖਿਆ ਅਦਾਰੇ ਰਹਿਣਗੇ ਬੰਦ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉਪਲ ਨੇ ਜ਼ਿਲ੍ਹਾ ਪਠਾਨਕੋਟ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੂੰ ਮੁੱਖ ਰੱਖਦੇ ਹੋਏ ਸਮੁੱਚੇ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗੈਰ-ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਭਲਕੇ 26 ਅਗਸਤ ਨੂੰ ਛੁੱਟੀ ਐਲਾਨ ਦਿੱਤੀ ਹੈ। ਉਨ੍ਹਾਂ...
Advertisement
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉਪਲ ਨੇ ਜ਼ਿਲ੍ਹਾ ਪਠਾਨਕੋਟ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੂੰ ਮੁੱਖ ਰੱਖਦੇ ਹੋਏ ਸਮੁੱਚੇ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗੈਰ-ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਭਲਕੇ 26 ਅਗਸਤ ਨੂੰ ਛੁੱਟੀ ਐਲਾਨ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਕੂਲ, ਕਾਲਜ, ਵਿੱਦਿਅਕ ਅਦਾਰੇ ਵਿੱਚ ਬੋਰਡ ਜਾਂ ਯੂਨੀਵਰਸਿਟੀ ਵੱਲੋਂ ਕੋਈ ਪੇਪਰ ਜਾਂ ਪ੍ਰੈਕਟੀਕਲ ਇਸ ਦਿਨ ਨਿਰਧਾਰਤ ਕੀਤਾ ਹੈ ਤਾਂ ਇਹ ਹੁਕਮ ਉਸ ’ਤੇ ਲਾਗੂ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ 25 ਅਗਸਤ ਨੂੰ ਵੀ ਡਿਪਟੀ ਕਮਿਸ਼ਨਰ ਦੇ ਹੁਕਮਾਂ ਨਾਲ ਜ਼ਿਲ੍ਹਾ ਪਠਾਨਕੋਟ ਦੇ ਵਿਦਿਅਕ ਸੰਸਥਾਵਾਂ ਵਿੱਚ ਸਾਰਾ ਦਿਨ ਛੁੱਟੀ ਰਹੀ।
Advertisement
Advertisement