ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਸਮੱਗਰੀ ਵੰਡੀ
ਤਹਿਸੀਲ ਅਜਨਾਲਾ ਅਤੇ ਲੋਪੋਕੇ ਤਹਿਤ ਹੜ੍ਹ ਪ੍ਰਭਾਵਿਤ ਵੱਖ ਵੱਖ ਪਿੰਡਾਂ ਵਿੱਚ ਸਥਿਤ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦੇ ਵਿਦਿਅਰਥੀਆਂ ਨੂੰ ਸਕੂਲ ਬੈਗ ਅਤੇ ਸਿੱਖਣ ਸਮੱਗਰੀ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਰਾਜੇਸ਼ ਖੰਨਾ...
Advertisement
ਤਹਿਸੀਲ ਅਜਨਾਲਾ ਅਤੇ ਲੋਪੋਕੇ ਤਹਿਤ ਹੜ੍ਹ ਪ੍ਰਭਾਵਿਤ ਵੱਖ ਵੱਖ ਪਿੰਡਾਂ ਵਿੱਚ ਸਥਿਤ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦੇ ਵਿਦਿਅਰਥੀਆਂ ਨੂੰ ਸਕੂਲ ਬੈਗ ਅਤੇ ਸਿੱਖਣ ਸਮੱਗਰੀ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਰਾਜੇਸ਼ ਖੰਨਾ ਡਿਪਟੀ ਡੀਈਓ ਵੱਲੋਂ ਵੰਡੀ ਗਈ।
ਦੋਵਾਂ ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੜ ਪ੍ਰਭਾਵਿਤ ਖੇਤਰ ਦੇ ਬਹੁਤ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਕਿਤਾਬਾਂ, ਬਸਤੇ ਅਤੇ ਸਟੇਸ਼ਨਰੀ ਪੂਰੀ ਖਰਾਬ ਹੋ ਗਈ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਵਿੱਚ ਮੁਸ਼ਕਲ ਹੋ ਰਹੀ ਸੀ। ਅੱਜ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 270 ਲੋੜਵੰਦ ਵਿਦਿਆਰਥੀਆਂ ਨੂੰ ਸਿੱਖਣ ਸਮੱਗਰੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਮੌਸਮ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਭਾਰੀ ਮੀਂਹ ਅਤੇ ਦਰਿਆ ਵਿੱਚ ਵੱਡੀ ਮਾਤਰਾ ਵਿੱਚ ਆਉਣ ਵਾਲੇ ਪਾਣੀ ਨੂੰ ਦੇਖਦਿਆਂ ਪ੍ਰਭਾਵਿਤ ਖੇਤਰ ਅਧੀਨ ਪੈਂਦੇ ਸਰਕਾਰੀ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਕੂਲਾਂ ਵਿੱਚ ਹੋ ਰਹੇ ਸੀਈਪੀ ਟੈਸਟ ਦਾ ਵੀ ਮੁਆਇਨਾ ਕੀਤਾ। ਇਸ ਮੌਕੇ ਜ਼ਿਲ੍ਹਾ ਡੀਆਰਸੀ. ਰਾਜਨ ਲਿਬੜਾ, ਪਰਮਿੰਦਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਾਜ਼ਰ ਸਨ।
Advertisement
Advertisement