ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ 8 ਅਕਤੂਬਰ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।