ਖੇਤਰੀ ਪ੍ਰਤੀਨਿਧ
ਬਟਾਲਾ, 10 ਅਕਤੂਬਰ
ਅੱਜ ਪੰਜਾਬ ਰਾਜ ਬਿਜਲੀ ਕਰਮਚਾਰੀ ਦਲ ਬਟਾਲਾ ਸ਼ਹਿਰੀ-2 ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ। ਚੋਣ ਮੀਟਿੰਗ ਦੀ ਪ੍ਰਧਾਨਗੀ ਸ੍ਰੀ ਹੀਰਾ ਲਾਲ ਨੇ ਕੀਤੀ ਮੀਟਿੰਗ ਦੌਰਾਨ ਕਈ ਅਹਿਮ ਵਿਚਾਰਾਂ ਕਰਨ ਉਪਰੰਤ ਦਲ ਦੇ ਮੈਂਬਰਾਂ ਨੇ ਸਰਬਸਮੰਤੀ ਨਾਲ ਸਬ ਡਿਵੀਜ਼ਨ ਬਟਾਲਾ ਸ਼ਹਿਰੀ-2 ਦੀ ਇਕਾਈ ਦੀ ਚੋਣ ਕੀਤੀ, ਜਿਸ ਵਿੱਚ ਗੁਰਮੀਤ ਸਿੰਘ ਛੀਨਾ ਨੂੰ ਸਬ ਡਿਵੀਜ਼ਨ ਦਾ ਪ੍ਰਧਾਨ, ਕੰਵਲਜੀਤ ਸਿੰਘ ਕਲੇਰ ਨੂੰ ਸਕੱਤਰ, ਪਰਮਜੀਤ ਸਿੰਘ ਕਲਸੀ ਨੂੰ ਸੀਨੀਅਰ ਮੀਤ ਪ੍ਰਧਾਨ, ਫੁੱਲਪ੍ਰੀਤ ਸਿੰਘ ਰੰਧਾਵਾ ਨੂੰ ਮੀਤ ਪ੍ਰਧਾਨ, ਦਲਬੀਰ ਸਿੰਘ ਸਰਾਂ ਨੂੰ ਮੀਤ ਪ੍ਰਧਾਨ, ਅਮਿਤ ਕੁਮਾਰ ਨੂੰ ਸਹਾਇਕ ਸਕੱਤਰ, ਮਨਜੀਤ ਸਿੰਘ ਨੂੰ ਵਿੱਤ ਸਕੱਤਰ, ਅਸ਼ਵਨੀ ਕੁਮਾਰ ਨੂੰ ਸਹਾਇਕ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਭ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਬੋਲਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਉਨ੍ਹਾਂ ਦੀ ਜਥੇਬੰਦੀ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਸੰਘਰਸ਼ ਵਿੱਢੇਗੀ।