ਜੋਗਿੰਦਰ ਸਿੰਘ ਕੁੱਲੇਵਾਲ
ਗੜ੍ਹਸ਼ੰਕਰ, 29 ਜਨਵਰੀ
ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ ਵਲੋਂ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਸਮੂਹ ਹਲਕੇ ਦੇ ਲੋਕਾਂ ਨੂੰ ਕਾਂਗਰਸ ਨਾਲ ਜੁੜਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੁੜ ਤੋਂ ਕਾਂਗਰਸ ਸਰਕਾਰ ਬਣੇਗੀ, ਜਿਸ ਨਾਲ ਹਲਕਾ ਗੜ੍ਹਸ਼ੰਕਰ ’ਚ ਵੀ ਵਿਕਾਸ ਦੀ ਹਨੇਰੀ ਚੱਲੇਗੀ। ਇਸ ਮੌਕੇ ਲਾਲੀ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸਹਿਯੋਗ ਦਿਓ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।
ਇਸੇ ਤਰ੍ਹਾਂ ਗੜ੍ਹਸ਼ੰਕਰ ਹਲਕੇ ਤੋਂ ਸੀਪੀਆਈ (ਐੱਮ) ਦੇ ਉਮੀਦਵਾਰ ਕਾਮਰੇਡ ਮਹਿੰਦਰ ਕੁਮਾਰ ਬਢੋਆਣ ਦੀ ਚੋਣ ਮੁਹਿੰਮ ਤੇਜ਼ ਕਰਦਿਆਂ ਪਿੰਡ ਦੁੱਗਰੀ, ਭੰਮੀਆਂ, ਗੋਗੋਂ, ਮਹਿਤਾਬ ਪੁਰ ’ਚ ਭਰਵੀਆਂ ਮੀਟਿੰਗਾਂ ਨੂੰ ਸੂਬਾਈ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਤਹਿਸੀਲ ਸਕੱਤਰ ਹਰਭਜਨ ਅਟਵਾਲ, ਨੇ ਫਿਰਕਾਪ੍ਰਸਤ ਤੇ ਵੰਡਵਾਦੀ ਸ਼ਕਤੀਆਂ ਨੂੰ ਹਰਾਉਣ ਦਾ ਸੱਦਾ ਦਿੱਤਾ।
ਵਾਲਮੀਕਿ ਭਾਈਚਾਰੇ ਦੀਆਂ ਜਥੇਬੰਦੀਆਂ ਦੀ ਮੀਟਿੰਗ
ਅੰਮ੍ਰਿਤਸਰ (ਟਨਸ): ਵਾਲਮੀਕਿ ਭਾਈਚਾਰੇ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਕ ਮੀਟਿੰਗ ਮਗਰੋਂ ਆਖਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਸ ਸਿਆਸੀ ਪਾਰਟੀ ਦੀ ਹਮਾਇਤ ਕੀਤੀ ਜਾਵੇਗੀ, ਜਿਨ੍ਹਾਂ ਨੇ ਭਾਈਚਾਰੇ ਦੀਆਂ ਮੰਗਾਂ ਅਤੇ ਭਲਾਈ ਲਈ ਕੋਈ ਯਤਨ ਕੀਤਾ ਹੈ ਜਾਂ ਭਵਿੱਖ ਵਿਚ ਇਸ ਦਾ ਭਰੋਸਾ ਦੇਣਗੇ। ਮੀਟਿੰਗ ਵਿਚ ਮਜ਼੍ਹਬੀ ਸਿੱਖ ਅਤੇ ਵਾਲਮੀਕਿ ਰਾਖਵਾਂਕਰਨ ਬਚਾਓ ਮੋਰਚਾ ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਖੁੰਡਾ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਜੋਂ ਚਰਨ ਸਿੰਘ ਮੱਟੂ, ਬਲਜੀਤ ਸਿੰਘ, ਬਲਵੰਤ ਸਿੰਘ, ਦਿਲਬਾਗ ਸਿੰਘ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ।