ਪੱਤਰ ਪ੍ਰੇਰਕ
ਅਟਾਰੀ, 13 ਫਰਵਰੀ
ਮੁਹੰਮਦ ਅਨੇਸ ਅਨਸਾਰੀ ਦੀ ਅਗਵਾਈ ਹੇਠ ਫਿਰੋਜ਼ਪੁਰ ਦੇ ਚੋਣ ਅਬਜ਼ਰਵਰਾਂ ਨੇ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ। ਸਾਂਝੀ ਜਾਂਚ ਚੌਂਕੀ ਅਟਾਰੀ ਸਰਹੱਦ ਵਿਖੇ ਪਹੁੰਚਣ ’ਤੇ ਸੀਮਾ ਸੁਰੱਖਿਆ ਬਲ ਵੱਲੋਂ ਉਨ੍ਹਾਂ ਸਵਾਗਤ ਕੀਤਾ ਗਿਆ। ਉਨ੍ਹਾਂ ਸੀਮਾ ਸੁਰੱਖਿਆ ਬਲ ਦਾ ਅਜਾਇਬ ਘਰ, ਸਟੇਡੀਅਮ ਤੇ ਬਾਰਡਰ ਪਿਲਰ ਵੇਖਿਆ।