ਪੱਤਰ ਪ੍ਰੇਰਕ
ਚੇਤਨਪੁਰਾ, 12 ਜੁਲਾਈ
ਅੱਜ ਹਰਸ਼ਾ ਛੀਨਾ ਮੰਡੀ ਕੁੱਕੜਾਂਵਾਲਾ ਵਿੱਚ ਸਮੂਹ ਆੜ੍ਹਤੀਆਂ ਵੱਲੋਂ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਇਕ ਹੰਗਾਮੀ ਮੀਟਿੰਗ ਕੀਤੀ ਗਈ।
ਇਸ ਦੌਰਾਨ ਦਾਣਾ ਮੰਡੀ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਹੋਰ ਮੁਸ਼ਕਲਾਂ ਦੇ ਹੱਲ ਲਈ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਇੱਕ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਉਡੀਕ ਸਿੰਘ ਨੂੰ ਦਾਣਾ ਮੰਡੀ ਹਰਸ਼ਾ ਛੀਨਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਜਦਕਿ ਇਸ ਤੋਂ ਇਲਾਵਾ ਕਰਮਜੀਤ ਸਿੰਘ ਛੀਨਾਂ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸਿਮਰਜੀਤ ਸਿੰਘ ਸੈਂਸਰਾ ਤੇ ਗੁਰਮੁੱਖ ਸਿੰਘ ਲੱਲਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਇਸੇ ਤਰ੍ਹਾਂ ਸੰਦੀਪ ਸਿੰਘ ਨੂੰ ਖਜ਼ਾਨਚੀ ਅਤੇ ਗੁਰਸਿਮਰਤ ਸਿੰਘ, ਮੇਜਰ ਸਿੰਘ, ਮਨਦੀਪ ਸਿੰਘ, ਮੋਹਨ ਸਿੰਘ ਅਤੇ ਗੁਰਜੀਤ ਸਿੰਘ ਆਦਿ ਨੂੰ ਦਾਣਾ ਮੰਡੀ ਹਰਸ਼ਾ ਛੀਨਾ ਯੂਨੀਅਨ ਦੇ ਮੈਂਬਰ ਬਣਾਇਆ ਗਿਆ ਹੈ ਜਿਨ੍ਹਾਂ ਨੂੰ ਸਮੂਹ ਆੜ੍ਹਤੀਆਂ ਵੱਲੋਂ ਹਾਰ ਪਾ ਕੇ ਸਨਮਾਨਤ ਕੀਤਾ।