ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਪੰਚਾਂ ਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਦਾ ਐਲਾਨ

ਨਾਮਜ਼ਦਗੀਆਂ ਅੱਜ ਤੋਂ; ਵੋਟਾਂ 27 ਨੂੰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 12 ਜੁਲਾਈ

Advertisement

ਜ਼ਿਲ੍ਹੇ ਵਿੱਚ 10 ਸਰਪੰਚਾਂ ਅਤੇ 104 ਪੰਚਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਚੋਣਾਂ 27 ਜੁਲਾਈ ਨੂੰ ਹੋਣਗੀਆਂ। ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦਾ ਐਲਾਨ ਕਰਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।  ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 17 ਜੁਲਾਈ ਆਖਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਆਪਣੇ ਬਲਾਕ ਦਫਤਰ ਵਿੱਚ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਜੁਲਾਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ ਹੈ। ਇਹ ਚੋਣ ਵਾਸਤੇ ਵੋਟਾ 27 ਜੁਲਾਈ ਨੂੰ ਪੈਣਗੀਆਂ। ਵੋਟਿੰਗ ਪੂਰੀ ਹੋਣ ਤੋਂ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਵੋਟਾਂ ਦੀ ਗਿਣਤੀ ਉਸੇ ਦਿਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ, ਪੋਲਿੰਗ ਅਤੇ ਗਿਣਤੀ ਦੀ ਵੀਡੀਓਗ੍ਰਾਫੀ ਯਕੀਨੀ ਬਣਾਈ ਜਾਵੇਗੀ।

Advertisement
Show comments