ਬਿਜਲੀ ਮੁਲਾਜ਼ਮਾਂ ਵੱਲੋਂ ਮੰਡਲ ਦਫਤਰ ਅੱਗੇ ਰੋਸ ਰੈਲੀ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀ ਜਥੇਬੰਦੀ ਬਿਜਲੀ ਏਕਤਾ ਮੰਚ ਤੇ ਸੇਵਾ ਮੁਕਤ ਕਰਮਚਾਰੀਆਂ ਦੀ ਪੈਨਸ਼ਨਰ ਯੂਨੀਅਨ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੰਡਲ ਅਜਨਾਲਾ ਦਫਤਰ ਦੇ ਬਾਹਰ ਇੱਕ ਰੋਸ ਰੈਲੀ ਕੀਤੀ ਗਈ।ਜਿਸ ਦੀ ਅਗਵਾਈ ਐਂਪਲਾਈਜ਼ ਫੈਡਰੇਸ਼ਨ (ਚਾਹਲ) ਦੇ ਮੰਡਲ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਵਲੋਂ ਕੀਤੀ। ਐੱਮਐੱਸਯੂ ਪ੍ਰਧਾਨ ਪ੍ਰਦੀਪ ਸਿੰਘ ਭੁੱਲਰ ਅਤੇ ਐਂਪਲਾਈਜ਼ ਫੈਡਰੇਸ਼ਨ (ਚਾਹਲ) ਦੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਸਰਾਂ ਵਲੋਂ ਬਿਜਲੀ ਮੈਨਜਮੈਂਟ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਮੰਗ ਕੀਤੀ ਕਿ ਬਿਜਲੀ ਮੈਨਜਮੈਂਟ ਵੱਲੋਂ ਮੰਨੀਆਂ ਹੋਈਆਂ ਮੰਗਾਂ ’ਤੇ ਸਰਕੂਲਰ ਜਾਰੀ ਕੀਤਾ ਜਾਵੇ, ਵਰਕ ਲੋਡ ਮੁਤਾਬਕ ਨਵੀਂ ਭਰਤੀ ਕੀਤੀ ਜਾਵੇ, ਨਵੀਂ ਪੈਨਸ਼ਨ ਪਾਲਿਸੀ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਆਰਟੀਐੱਸ ਸੇਵਾਦਾਰਾਂ ਨੂੰ 35400 ਸਕੇਲ ਦਿੱਤਾ ਜਾਵੇ ਅਤੇ ਡੀਏ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕਰਕੇ ਪੇ ਕਮਿਸ਼ਨ ਦਾ ਬਕਾਇਆ ਵੀ ਦਿੱਤਾ ਜਾਵੇ। ਇਸ ਮੌਕੇ ਸਰਬਜੀਤ ਸਿੰਘ, ਪ੍ਰਧਾਨ ਰਾਕੇਸ਼ ਕੁਮਾਰ, ਸੰਦੀਪ ਕੁਮਾਰ, ਪ੍ਰਭਜੋਤ ਸਿੰਘ ਐਲਪੀਸੀ, ਹਰਪ੍ਰੀਤ ਸਿੰਘ ਐਲਡੀਸੀ, ਦੀਪਕ ਕੁਮਾਰ, ਦਵਿੰਦਰ ਕੌਰ, ਰਜਵੰਤ ਕੌਰ,ਮੁਸਕਾਨ ਅਰੋੜਾ ਆਦਿ ਹਾਜ਼ਰ ਸਨ।