ਕਾਨੂੰਨੀ ਜਾਗਰੂਕਤਾ ਵਧਾਉਣ ’ਤੇ ਜ਼ੋਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਦੀਪਕ ਸਿੱਬਲ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਦਫ਼ਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦਫ਼ਤਰੀ ਅਧਿਕਾਰੀਆਂ, ਮੀਡੀਏਟਰਾਂ ਅਤੇ ਕਾਨੂੰਨੀ ਭਾਈਚਾਰੇ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਦੀਪਕ ਸਿੱਬਲ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਦਫ਼ਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦਫ਼ਤਰੀ ਅਧਿਕਾਰੀਆਂ, ਮੀਡੀਏਟਰਾਂ ਅਤੇ ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਕਾਨੂੰਨੀ ਜਾਗਰੂਕਤਾ, ਨਿਆਂ ਤੱਕ ਪਹੁੰਚ ਅਤੇ ਵਿਕਲਪਿਕ ਵਿਵਾਦ ਨਿਪਟਾਰੇ ਨਾਲ ਸਬੰਧਤ ਪਹਿਲਕਦਮੀਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।
ਜਤਿੰਦਰ ਕੌਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਅੰਮ੍ਰਿਤਸਰ, ਅਮਰਦੀਪ ਸਿੰਘ ਬੈਂਸ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਅੰਮ੍ਰਿਤਸਰ; ਗੁਰਪ੍ਰੀਤ ਸਿੰਘ ਪਨੇਸਰ, ਪ੍ਰਧਾਨ, ਬਾਰ ਐਸੋਸੀੲਸ਼ਨ ਅੰਮ੍ਰਿਤਸਰ ਸਮੇਤ ਬਾਰ ਦੇ ਵੱਖ-ਵੱਖ ਮੈਂਬਰ, ਪੈਨਲਬੱਧ ਵਕੀਲ ਅਤੇ ਮੈਡੀਏਟਰ ਹਾਜ਼ਰ ਸਨ। ਸੰਬੋਧਨ ਦੌਰਾਨ ਮਾਣਯੋਗ ਜਸਟਿਸ ਸਿਬਲ ਨੇ ਸਮਾਜ ਦੇ ਹਰ ਵਰਗ, ਖਾਸ ਕਰਕੇ ਕਮਜ਼ੋਰ ਅਤੇ ਵੰਚਿਤ ਵਰਗਾਂ ਤੱਕ ਕਾਨੂੰਨੀ ਸਹਾਇਤਾ ਪਹੁੰਚਾਉਣ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਾਨੂੰਨੀ ਸੇਵਾਵਾਂ ਸਿਰਫ਼ ਅਦਾਲਤਾਂ ਤੱਕ ਸੀਮਿਤ ਨਹੀਂ ਰਹਿਣੀਆਂ ਚਾਹੀਦੀਆਂ, ਸਗੋਂ ਸਿੱਖਿਆ ਸੰਸਥਾਵਾਂ ਅਤੇ ਆਮ ਲੋਕਾਂ ਤੱਕ ਨਿਰੰਤਰ ਜਾਗਰੂਕਤਾ ਮੁਹਿੰਮਾਂ ਰਾਹੀਂ ਪਹੁੰਚਾਈਆਂ ਜਾਣੀਆਂ ਚਾਹੀਦੀਆਂ ਹਨ।

