ਮੁਲਾਜ਼ਮ ਮੰਗਾਂ ਬਾਰੇ ਮੰਤਰੀ ਨੂੰ ਮੰਗ ਪੱਤਰ ਸੌਂਪਿਆ
ਪੰਜਾਬ ਪੈਨਸ਼ਨਰ ਅਤੇ ਸਾਂਝਾ ਮੁਲਾਜ਼ਮ ਫਰੰਟ ਦੇ ਕਨਵੀਨਰ ਜਰਮਨਜੀਤ ਸਿੰਘ ਛਜਲਵੱਡੀ ਦੀ ਅਗਵਾਈ ਹੇਠ ਅੱਜ ਪੱਟੀ ਵਿੱਚ ਮੁਲਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਗ ਪੱਤਰ ਦਿੱਤਾ ਗਿਆ। ਮੰਤਰੀ ਨੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨੇ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਗ ਪੱਤਰ ਸੌਂਪਦੇ ਹੋਏ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀ ਦੇ ਆਗੂ। -ਫੋਟੋ: ਗੁਰਬਖਸ਼ਪੁਰੀ
Advertisement
ਪੰਜਾਬ ਪੈਨਸ਼ਨਰ ਅਤੇ ਸਾਂਝਾ ਮੁਲਾਜ਼ਮ ਫਰੰਟ ਦੇ ਕਨਵੀਨਰ ਜਰਮਨਜੀਤ ਸਿੰਘ ਛਜਲਵੱਡੀ ਦੀ ਅਗਵਾਈ ਹੇਠ ਅੱਜ ਪੱਟੀ ਵਿੱਚ ਮੁਲਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਗ ਪੱਤਰ ਦਿੱਤਾ ਗਿਆ। ਮੰਤਰੀ ਨੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਮੁਲਾਜ਼ਮ ਆਗੂ ਸੱਤਪਾਲ ਸ਼ਰਮਾ, ਜਗਤਾਰ ਸਿੰਘ ਆਸਲ, ਧਰਮ ਸਿੰਘ ਪੱਟੀ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨੀਤੀਆਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਵਿੱਚ ਮਹਿੰਗਾਈ ਭੱਤੇ ਦੀਆਂ ਕਿਸਤਾਂ ਦੇਣ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਵੱਖ ਵੱਖ ਮੁਲਾਜ਼ਮਾਂ ਦਾ ਮਾਣ ਭੱਤਾ ਦੁਗਣਾ ਕੀਤੇ ਜਾਣ, ਕੈਸ਼ਲੈੱਸ ਮੈਡੀਕਲ ਸਹੂਲਤ ਜਾਰੀ ਕੀਤੇ ਜਾਣ ਆਦਿ ਤੇ ਜ਼ੋਰ ਦਿੱਤਾ। -ਪੱਤਰ ਪ੍ਰੇਰਕ
Advertisement
Advertisement