ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ
ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਰੋਸ ਪ੍ਰਗਟ ਕਰਨ ਵਾਲਿਆਂ ਵਿੱਚ ਜਨਰਲ ਸਕੱਤਰ ਰਾਜਿੰਦਰ ਕੁਮਾਰ, ਚੇਅਰਮੈਨ ਹਰਪਾਲ ਸਿੰਘ, ਪ੍ਰੇਮ ਕੁਮਾਰ, ਨੇਕ ਰਾਜ, ਰਾਜੇਸ਼ ਲਵਲੀ, ਤੇਜਵੀਰ ਸਿੰਘ, ਮਾਨ ਸਿੰਘ, ਮਹਿੰਦਰ ਪਾਲ, ਰਾਜਿੰਦਰ ਧੀਮਾਨ, ਗੁਰਨਾਮ ਸਿੰਘ, ਸਰਬਜੀਤ ਸਿੰਘ, ਸੁਰਿੰਦਰ ਸੈਣੀ, ਸਰਬਜੀਤ ਸਿੰਘ, ਨਰਿੰਦਰ ਸਿੰਘ ਆਦਿ ਸ਼ਾਮਲ ਸਨ। ਬੁਲਾਰਿਆਂ ਨੇ ਮੰਗ ਕੀਤੀ ਕਿ ਸਿੰਚਾਈ ਵਿਭਾਗ ਮਾਧੋਪੁਰ ਵਿੱਚ ਹੈੱਡਵਰਕਸ ਦੇ ਗੇਟਾਂ ਦੀ ਮੁਰੰਮਤ ਕਰਦੇ ਦਰਿਆ ਵਿੱਚ ਡਿੱਗਣ ਨਾਲ ਫੌਤ ਹੋਏ ਮੁਲਾਜ਼ਮ ਵਿਨੋਦ ਕੁਮਾਰ ਦੇ ਪੀੜਤ ਪਰਿਵਾਰ ਦੀ ਮੁੱਖ ਮੰਤਰੀ ਰਾਹਤ ਫੰਡ ਰਾਹੀਂ ਮਦਦ ਕੀਤੀ ਜਾਵੇ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਈ ਵਾਰ ਸਮਾਂ ਦੇ ਕੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਮੀਟਿੰਗ ਨਹੀਂ ਕੀਤੀ ਅਤੇ ਟਾਲ ਮਟੋਲ ਕੀਤੀ ਜਾ ਰਹੀ ਹੈ ਜਿਸ ਕਾਰਨ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ।