DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਨੇ ਕਟਾਰੂਚੱਕ ਨੂੰ ਮੰਗ ਪੱਤਰ ਦਿੱਤਾ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ ਐੱਸ ਐੱਮ ਐੱਸ ਯੂ) ਜ਼ਿਲ੍ਹਾ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਅਤੇ ਜਨਰਲ ਸਕੱਤਰ ਹਿਤੇਸ਼ ਸ਼ਰਮਾ ਦੀ ਅਗਵਾਈ ਹੇਠ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ...

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮੰਗ ਪੱਤਰ ਦਿੰਦੇ ਹੋਏ ਯੂਨੀਅਨ ਆਗੂ।
Advertisement

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ ਐੱਸ ਐੱਮ ਐੱਸ ਯੂ) ਜ਼ਿਲ੍ਹਾ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਅਤੇ ਜਨਰਲ ਸਕੱਤਰ ਹਿਤੇਸ਼ ਸ਼ਰਮਾ ਦੀ ਅਗਵਾਈ ਹੇਠ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮੰਗ ਪੱਤਰ ਸੌਂਪਿਆ ਗਿਆ।

ਯੂਨੀਅਨ ਆਗੂਆਂ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਬਣਾਈਆਂ ਗਈਆਂ ਕਮੇਟੀਆਂ ਅਤੇ ਹੋਈਆਂ ਮੀਟਿੰਗਾਂ ਦੇ ਬਾਵਜੂਦ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਅਜੇ ਤੱਕ ਠੋਸ ਹੱਲ ਨਹੀਂ ਨਿਕਲਿਆ। ਵਾਰ-ਵਾਰ ਭਰੋਸਾ ਮਿਲਣ ਦੇ ਬਾਵਜੂਦ ਨਾ ਤਾਂ ਮੰਗਾਂ ’ਤੇ ਅਮਲ ਹੋਇਆ ਅਤੇ ਨਾ ਹੀ ਕੋਈ ਨਿਰਣਾਇਕ ਕਦਮ ਚੁੱਕਿਆ ਗਿਆ ਹੈ। ਇਸ ਕਾਰਨ ਸਮੂਹ ਮੁਲਾਜ਼ਮਾਂ ਵਿੱਚ ਸਰਕਾਰਪ ਪ੍ਰਤੀ ਭਾਰੀ ਰੋਸ ਹੈ।

Advertisement

ਆਗੂਆਂ ਨੇ ਮੰਤਰੀ ਨੂੰ ਨਵੀਂ ਭਰਤੀ ਮੁਲਾਜ਼ਮਾਂ ਵਿੱਚ 7ਵੇਂ ਤਨਖਾਹ ਕਮਿਸ਼ਨ ਨਾਲ ਸਬੰਧਤ ਤਰੁਟੀਆਂ, ਤਰੱਕੀ ਨੀਤੀ ਵਿੱਚ ਪਾਰਦਰਸ਼ਤਾ, ਤਨਖਾਹ ਸਕੇਲਾਂ ਵਿੱਚ ਸੁਧਾਰ, ਲੰਬਿਤ ਭੱਤਿਆਂ ਦੀ ਅਦਾਇਗੀ ਅਤੇ ਮੁਲਾਜ਼ਮਾਂ ਨਾਲ ਹੋ ਰਹੇ ਭੇਦਭਾਵ ਦੇ ਮਸਲਿਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁਲਾਜ਼ਮਾਂ ਦੇ ਹਿੱਤਾਂ ਨਾਲ ਜੁੜੇ ਮਸਲਿਆਂ ’ਤੇ ਸਰਕਾਰ ਹਮਦਰਦੀ ਨਾਲ ਵਿਚਾਰ ਕਰੇਗੀ। ਵਫ਼ਦ ਵਿੱਚ ਵਾਸੂ ਖਜੂਰੀਆ, ਤਜਿੰਦਰ ਸਾਂਵਲ, ਵਿਕਾਸ ਧਵਨ, ਰਾਜਨ, ਰਾਜੀਵ ਅਵਸਥੀ, ਸ਼ਮਸ਼ੇਰ ਸਿੰਘ, ਰਣਬੀਰ ਸਿੰਘ, ਸੁਰਿੰਦਰ ਕੁਮਾਰ, ਨਿਰਵੇਸ਼ ਡੋਗਰਾ, ਹਰੀਸ਼ ਡੋਗਰਾ ਹਾਜ਼ਰ ਸਨ।

Advertisement

Advertisement
×