ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ

ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ

ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਜ਼ ਸਾਂਝਾ ਫ਼ਰੰਟ ਦੇ ਮੈਂਬਰ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕਰਦੇ ਹੋਏ। -ਫੋਟੋ: ਹਰਪ੍ਰੀਤ ਕੌਰ

ਮਨਮੋਹਨ ਸਿੰਘ ਢਿੱਲੋ
ਅੰਮ੍ਰਿਤਸਰ, 4 ਅਗਸਤ

ਮੁਲਾਜ਼ਮਾਂ ਦੀਆਂ ਵੱਖ-ਵੱਖ ਫੈਡਰੇਸ਼ਨਾਂ ਅਤੇ ਹੋਰ ਜਥੇਬੰਦੀਆਂ ਦੇ ਸਾਂਝੇ ਮੰਚ ਪੰਜਾਬ ਅਤੇ ਯੂ ਟੀ ਮੁਲਾਜ਼ਮ ਅਤੇ ਪੈਂਸ਼ਨਰਜ਼ ਫਰੰਟ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕਨਵੀਨਰ ਜਗਦੀਸ਼ ਸਿੰਘ ਠਾਕਰ, ਗੁਰਦੀਪ ਸਿੰਘ ਬਾਜਵਾ, ਸੁਖਦੇਵ ਸਿੰਘ ਪੰਨੂ, ਜੋਗਿੰਦਰ ਸਿੰਘ, ਸਤਬੀਰ ਸਿੰਘ ਬੋਪਾਰਾਏ, ਕੁਲਦੀਪ ਸਿੰਘ ਅਤੇ ਮਦਨ ਗੋਪਾਲ ਸ਼ਰਮਾ ਦੀ ਸਾਂਝੀ ਅਗਵਾਈ ਹੇਠ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਵਾਪਿਸ ਲਿਆ ਜਾਵੇ ਅਤੇ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਵੀ ਮੰਨੀਆਂ ਜਾਣ।

ਹੁਸ਼ਿਆਰਪੁਰ(ਹਰਪ੍ਰੀਤ ਕੌਰ):ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਸ਼ੁਰੂ ਕੀਤੇ ਲਗਾਤਾਰ ਸੰਘਰਸ਼ ਦੇ ਪਹਿਲੇ ਪੜਾਅ ਵਿੱਚ ਅੱਜ ਜ਼ਿਲ੍ਹਾ ਕੇਂਦਰਾਂ ’ਤੇ ਸਰਕਾਰ ਵਿਰੁੱਧ ਅਰਥੀ ਫ਼ੂਕ ਰੈਲੀਆਂ ਕੀਤੀਆਂ ਗਈਆਂ। ਇਸੇ ਕੜੀ ਤਹਿਤ ਸਾਂਝੇ ਮੋਰਚੇ ਵਲੋਂ ਸਥਾਨਕ ਮਿੰਨੀ ਸਕੱਤਰੇਤ ਦੇ ਬਾਹਰ ਵਿਸ਼ਾਲ ਰੈਲੀ ਕਰਨ ਉਪਰੰਤ ਸਰਕਾਰ ਦੀ ਅਰਥੀ ਫ਼ੂਕੀ ਗਈ। ਜ਼ਿਲ੍ਹਾ ਕਨਵੀਨਰਾਂ ਰਾਮਜੀ ਦਾਸ ਚੌਹਾਨ, ਨਿਤਿਨ ਮਹਿਰਾ, ਕੁਲਵਰਨ ਸਿੰਘ ਅਤੇ ਮੋਹਨ ਸਿੰਘ ਮਰਵਾਹਾ ਦੀ ਅਗਵਾਈ ਹੇਠ ਕੀਤੇ ਗਏ ਅਰਥੀ ਫ਼ੂਕ ਮੁਜ਼ਾਹਰੇ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਤਰਨ ਤਾਰਨ(ਗੁਰਬਖਸ਼ਪੁਰੀ): ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਇਥੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਸਟਾਫ਼ ਵਲੋਂ ਵਿਭਾਗੀ ਕੰਮ ਠੱਪ ਕਰਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਵਿਖਾਵਾ ਕਰਕੇ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਪ੍ਰਤੀ ਧਾਰਨ ਕੀਤੀਆਂ ਨੀਤੀਆਂ ਦੀ ਨਿਖੇਧੀ ਕੀਤੀ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਅੰਗਰੇਜ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਕੀਤੀ ਰੈਲੀ ’ਚ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਭੱਤਿਆਂ ਵਿੱਚੋਂ ਕੀਤੀਆਂ ਜਾ ਰਹੀਆਂ ਕਟੌਤੀਆਂ ਨਿਖੇਧੀ ਕੀਤੀ।

ਡੈਮ ਮੁਲਾਜ਼ਮਾਂ ਨੇ ਸਰਕਾਰ ਦਾ ਪੁਤਲਾ ਫੂਕਿਆ

ਪਠਾਨਕੋਟ(ਐੱਨਪੀ ਧਵਨ):ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਦੇ ਸੱਦੇ ਤੇ ਜ਼ਿਲ੍ਹਾ ਕਨਵੀਨਰ ਗੁਰਨਾਮ ਸਿੰਘ ਸੈਣੀ ਦੀ ਅਗਵਾਈ ਵਿੱਚ ਰਣਜੀਤ ਸਾਗਰ ਡੈਮ ਪ੍ਰੋਜੈਕਟ ਦੇ ਚੀਫ ਇੰਜਨੀਅਰ ਦਫਤਰ ਦੇ ਮੂਹਰੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲੈ ਕੇ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਇਕੱਠ ਨੂੰ ਨਰੇਸ਼ ਕੁਮਾਰ, ਜਸਵੰਤ ਸੰਧੂ, ਰਾਜਿੰਦਰ ਧੀਮਾਨ, ਰੋਸ਼ਨ ਲਾਲ ਭਗਤ, ਗੁਰਨਾਮ ਸਿੰਘ ਮਟੌਰ, ਸੁਰਿੰਦਰ ਸਿੰਘ ਮਾਨ, ਐੱਸਐੱਸ ਲਾਧੂਪੁਰ, ਭੁਪਿੰਦਰ ਸਿੰਘ ਕਾਸ਼ਤੀਵਾਲ, ਚਰਨ ਕਮਲ, ਕੌਸ਼ਲ ਕੁਮਾਰ ਅਤੇ ਨਿਰਵੇਸ਼ ਡੋਗਰਾ ਨੇ ਸੰਬੋਧਨ ਕੀਤਾ।

ਐਲੀਮੈਂਟਰੀ ਅਧਿਆਪਕਾਂ ਵੱਲੋਂ ਧਰਨਾ

ਜਲੰਧਰ (ਨਿੱਜੀ ਪੱਤਰ ਪ੍ਰੇਰਕ):ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਧਾਨ ਪਵਨ ਮਸੀਹ ਅਤੇ ਸੂਬਾ ਮੀਤ ਪ੍ਰਧਾਨ ਬੀਕੇ ਮਹਿਮੀ ਦੀ ਅਗਵਾਈ ਹੇਠ ਸਾਂਝਾ ਮੁਲਾਜ਼ਮ ਮੰਚ ਵੱਲੋਂ ਉਲੀਕੇ ਸੰਘਰਸ਼ਾਂ ਦੇ ਪਹਿਲੇ ਪੜਾਅ ਤਹਿਤ ਸਥਾਨਕ ਡੀਸੀ ਦਫਤਰ ਸਾਹਮਣੇ ਪੁੱਡਾ ਗਰਾਊਂਡ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਰਿਸ਼ੀ ਕੁਮਾਰ, ਵਿੱਤ ਸਕੱਤਰ ਦਿਲਬਾਗ ਸਿੰਘ, ਜਸਵੰਤ ਸਿੰਘ, ਸੁਖਦੇਵ ਸਿੰਘ, ਚੰਦਰ ਸ਼ੇਖਰ, ਬਲਵੀਰ ਚੰਦ, ਇੰਦਰਜੀਤ ਸਿੰਘ, ਸਤੀਸ਼ ਕੁਮਾਰ, ਪ੍ਰੇਮ ਕੁਮਾਰ, ਸੁਖਵਿੰਦਰ ਸਿੰਘ ਅਤੇ ਰਵਿੰਦਰ ਕੁਮਾਰ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All