ਪੱਤਰ ਪ੍ਰੇਰਕਤਰਨ ਤਾਰਨ, 16 ਫਰਵਰੀਇੱਥੋਂ ਦੀ ਦਾਣਾ ਮੰਡੀ ਨੇੜੇ ਬੀਤੀ ਦੇਰ ਸ਼ਾਮ ਗੈਂਗਸਟਰਾਂ ਵੱਲੋਂ ਪੁਲੀਸ ਪਾਰਟੀ ’ਤੇ ਚਲਾਈ ਗੋਲੀ ਨਾਲ ਏਐੱਸਆਈ ਬਲਦੇਵ ਸਿੰਘ ਜ਼ਖ਼ਮੀ ਹੋ ਗਿਆ। ਮੁਕਾਬਲੇ ਵਿੱਚ ਗੈਂਗਸਟਰ ਵੀ ਜ਼ਖਮੀ ਹੋ ਗਿਆ ਸੀ ਜਿਸ ਨੂੰ ਇੱਥੋਂ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਇਸ ਸਬੰਧੀ ਡੀਐੱਸਪੀ (ਜਾਂਚ) ਰਾਜਿੰਦਰ ਮਿਨਹਾਸ ਨੇ ਅੱਜ ਇੱਥੇ ਦੱਸਿਆ ਕਿ ਸਥਾਨਕ ਥਾਣਾ ਸਿਟੀ ਦੇ ਐੱਸਐੱਚਓ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੀ ਮੁਰਾਦਪੁਰ ਆਬਾਦੀ ਦੇ ਵਾਸੀ ਅਤੇ ਕਈ ਮਾਮਲਿਆਂ ਵਿੱਚ ਲੋੜੀਂਦੇ ਗੈਂਗਸਟਰ ਲੱਲਾ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਦਾਣਾ ਮੰਡੀ ਨੇੜੇ ਕੋਈ ਅਪਰਾਧਿਕ ਕਾਰਵਾਈ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ| ਇਸ ਦੀ ਜਾਣਕਾਰੀ ਮਿਲਣ ’ਤੇ ਪੁਲੀਸ ਪਾਰਟੀ ਨੇ ਮੌਕੇ ’ਤੇ ਰੇਡ ਕੀਤੀ ਤਾਂ ਲੱਲਾ ਅਤੇ ਉਸ ਦੇ ਸਾਥੀ ਪੁਲੀਸ ’ਤੇ ਗੋਲੀਆਂ ਚਲਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕੀਤਾ। ਇਸ ਦੌਰਾਨ ਇਕ ਗੈਂਗਸਟਰ ਜਗਜੀਤ ਸਿੰਘ ਜੱਗਾ ਪੁਲੀਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ। ਉਸ ਨੂੰ ਪੁਲੀਸ ਪਾਰਟੀ ਨੇ ਇਥੋਂ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਹੈ| ਡੀਐੱਸਪੀ ਰਾਜਿੰਦਰ ਮਿਨਹਾਸ ਨੇ ਦੱਸਿਆ ਕਿ ਇਸ ਸਬੰਧੀ ਸਿਟੀ ਪੁਲੀਸ ਨੇ ਜਗਜੀਤ ਸਿੰਘ ਜੱਗਾ, ਲੱਲਾ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਬੀਐੱਨਐੱਸ ਦੀ ਦਫ਼ਾ 109, 111 ਅਤੇ ਅਸਲਾ ਐਕਟ ਦੀ ਦਫ਼ਾ 25, 54, 59 ਅਧੀਨ ਕੇਸ ਦਰਜ ਕੀਤਾ ਹੈ| ਇਸ ਦੇ ਨਾਲ ਹੀ ਸਥਾਨਕ ਥਾਣਾ ਸਦਰ ਅਤੇ ਸਥਾਨਕ ਸੀ ਆਈ ਏ ਸਟਾਫ਼ ਦੀ ਪੁਲੀਸ ਪਾਰਟੀ ਨਾਲ ਸ਼ੁਕਰਵਾਰ ਦੀ ਰਾਤ ਨੂੰ ਗੈਂਗਸਟਰ ਲਖਬੀਰ ਸਿੰਘ ਲੰਡਾ ਵਾਸੀ ਹਰੀਕੇ ਦੇ ਤਿੰਨ ਵਿੱਚੋਂ ਗ੍ਰਿਫਤਾਰ ਕੀਤੇ ਦੋ ਸਾਥੀਆਂ ਨੂੰ ਸ਼ਨਿਚਰਵਾਰ ਨੂੰ ਅਦਾਲਤ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ| |