ਤਰਨ ਤਾਰਨ (ਪੱਤਰ ਪ੍ਰੇਰਕ): ਕ੍ਰਿਸ਼ੀ ਵਿਗਿਆਨ ਕੇਂਦਰ ਬੂਹ (ਤਰਨ ਤਾਰਨ) ਵੱਲੋਂ ਇਲਾਕੇ ਦੇ ਪਿੰਡ ਭੁੱਚਰ ਕਲਾਂ ਵਿੱਚ ਅੱਜ ‘ਕਿਸਾਨ ਜਾਗਰੂਕਤਾ ਤੇ ਵਿਸ਼ੇਸ਼ ਸਵੱਛਤਾ ਕੈਂਪ’ ਲਗਾਇਆ ਗਿਆ| ਕੈਪ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਦੇ ਤਕਨੀਕੀ ਨੁਕਤਿਆਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਕਿਸਾਨਾਂ ਨੂੰ ਆਪਣੇ ਘਰਾਂ ਤੇ ਖੇਤਾਂ ਵਿੱਚ ਸਬਜ਼ੀਆਂ ਉਗਾਉਣ ਲਈ ਆਰਗੈਨਿਕ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ| ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀ ਡਾ. ਬਲਵਿੰਦਰ ਕੁਮਾਰ, ਡਾ. ਸੁਰੇਸ਼ ਕੁਮਾਰ, ਡਾ. ਅਨਿਲ ਕੁਮਾਰ, ਮਾਸਟਰ ਤਸਵੀਰ ਸਿੰਘ ਨੇ ਸੰਬੋਧਨ ਕੀਤਾ| ਖੇਤੀ ਵਿਗਿਆਨੀਆਂ ਵੱਲੋਂ ਕਿਸਾਨਾਂ ਨੂੰ ਆਪਣੇ ਘਰਾਂ ਅਤੇ ਖੇਤਾਂ ਵਿਚ ਆਰਗੈਨਿਕ ਸਬਜ਼ੀਆਂ ਉਗਾਉਣ ਲਈ ਉਤਸ਼ਾਹਿਤ ਕੀਤਾ।