ਘਰ ਵਿੱਚ ਦਾਖ਼ਲ ਹੋ ਕੇ ਸੋਨੇ ਦੇ ਗਹਿਣੇ ਤੇ ਨਕਦੀ ਲੁੱਟੀ

ਘਰ ਵਿੱਚ ਦਾਖ਼ਲ ਹੋ ਕੇ ਸੋਨੇ ਦੇ ਗਹਿਣੇ ਤੇ ਨਕਦੀ ਲੁੱਟੀ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਅਗਸਤ

ਥਾਣਾ ਸਦਰ ਦੇ ਇਲਾਕੇ ਦੇ ਇੱਕ ਘਰ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੇ ਦਾਖਲ ਹੋ ਕੇ ਹਥਿਆਰ ਦੀ ਨੋਕ ’ਤੇ ਸੋਨੇ ਦੇ ਗਹਿਣੇ  ਅਤੇ ਨਕਦੀ ਲੁੱਟ ਲਈ ਹੈ। ਪੁਲੀਸ ਨੇ ਇਸ ਮਾਮਲੇ ਵਿਚ ਥਾਣਾ ਸਦਰ ਵਿਖੇ ਆਈਪੀਸੀ ਦੀ ਧਾਰਾ 379 ਬੀ, 34 ਹੇਠ ਕੇਸ ਦਰਜ ਕੀਤਾ ਹੈ ਪਰ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਘਰ ਦੇ ਮਾਲਕ ਮੁਕੇਸ਼ ਦੱਤਾ ਨੇ ਦੱਸਿਆ ਕਿ ਕੱਲ੍ਹ ਬਾਅਦ ਦੁਪਹਿਰ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਹੀ ਸੀ। ਇਸ ਦੌਰਾਨ ਕਿਸੇ ਨੇ ਘਰ ਦਾ ਦਰਵਾਜ਼ਾ ਖੜਕਾਇਆ। ਉਸ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਵਿਚ ਦਾਖਲ ਹੋ ਗਏ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਸੀ। ਇਨ੍ਹਾਂ ਅਣਪਛਾਤੇ ਵਿਅਕਤੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਹਥਿਆਰ ਦੀ ਨੋਕ ਤੇ ਡਰਾਇਆ ਧਮਕਾਇਆ। 

 ਲੁਟੇਰੇ ਉਸ ਦੀ ਪਤਨੀ ਅਤੇ ਮਾਂ ਦੇ ਸੋਨੇ ਦੇ ਗਹਿਣੇ, ਘਰ ਵਿਚ ਰੱਖੀ ਨਕਦੀ, ਮੋਬਾਇਲ ਫੋਨ ਤੇ ਹੋਰ ਸਮਾਨ ਲੈ ਕੇ ਫ਼ਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਜਿੰਦਰ ਸਿੰਘ ਨੇ ਦਸਿਆ ਕਿ ਕੇਸ ਦਰਜ ਕਰਨ ਮਗਰੋਂ ਅਣਪਛਾਤੇ ਲੁਟੇਰਿਆਂ ਦੀ ਸ਼ਨਾਖਤ ਲਈ ਯਤਨ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲੀਸ ਦੇ ਹੱਥ ਖਾਲੀ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All