ਈ ਟੀ ਓ ਵੱਲੋਂ ਲੇਬਰ ਤੇ ਸਿੱਖਿਆ ਦਫ਼ਤਰ ਦੀ ਚੈਕਿੰਗ
ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੀ ਹਦਾਇਤ
Advertisement
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸਿੱਖਿਆ ਦਫ਼ਤਰ ਅਤੇ ਲੇਬਰ ਦਫ਼ਤਰ ਦੀ ਚੈਕਿੰਗ ਕੀਤੀ। ਮੰਤਰੀ ਅੱਜ ਅਚਨਚੇਤ ਤੌਰ ’ਤੇ ਦੋਵਾਂ ਦਫ਼ਤਰਾਂ ਵਿੱਚ ਪੁੱਜੇ ਅਤੇ ਸਟਾਫ ਦੀ ਹਾਜ਼ਰੀ ਚੈੱਕ ਕੀਤੀ। ਉਨ੍ਹਾਂ ਨੇ ਲੇਬਰ ਦਫ਼ਤਰ ’ਚ ਕੰਮ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੇ ਆਏ ਵਿਅਕਤੀਆਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਉਨ੍ਹਾਂ ਲੇਬਰ ਦਫ਼ਤਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹਰ ਮਜ਼ਦੂਰ ਤੱਕ ਪੁੱਜਦਾ ਹੋ ਸਕੇ। ਉਨ੍ਹਾਂ ਕਿਹਾ ਕਿ ਲੇਬਰ ਵਿਭਾਗ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਵੇ ਅਤੇ ਮਜ਼ਦੂਰਾਂ ਨੂੰ ਸਰਕਾਰ ਵਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ। ਈ ਟੀ ਓ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਜਾ ਕੇ ਸਕੂਲਾਂ ਦੀ ਖੁਦ ਜਾਂਚ ਕਰਨ ਤਾਂ ਜੋ ਸਕੂਲੀ ਬੱਚਿਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦਾ ਵੀ ਦੌਰਾ ਕੀਤਾ ਗਿਆ ਅਤੇ ਉੱਥੇ ਕੰਮ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ।
Advertisement
Advertisement
