DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਈਟੀਓ ਵੱਲੋਂ ਨਿਊ ਅੰਮ੍ਰਿਤਸਰ ਵਿੱਚ ਫਲਾਈਓਵਰ ਦਾ ਨੀਂਹ ਪੱਥਰ

 39.85 ਕਰੋੜ ਦੀ ਲਾਗਤ ਨਾਲ ਪੁਲ ਬਣ ਕੇ ਹੋਵੇਗਾ ਤਿਅਾਰ
  • fb
  • twitter
  • whatsapp
  • whatsapp
featured-img featured-img
ਨਵੇਂ ਪੁਲ ਦਾ ਨੀਂਹ ਪੱਥਰ ਰੱਖਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ।
Advertisement

ਅੰਮ੍ਰਿਤਸਰ ਜਲੰਧਰ ਹਾਈਵੇਅ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿੱਚ ਨਵੇ ਬਣਨ ਵਾਲੇ ਫਲਾਈਓਵਰ ਦਾ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਪੁਲ ਨੂੰ ਬਣਾਉਣ ’ਤੇ 39 ਕਰੋੜ 85 ਲੱਖ ਰੁਪਏ ਦੀ ਲਾਗਤ ਆਵੇਗੀ। ਹਲਕਾ ਪੂਰਬੀ ਅਤੇ ਹਲਕਾ ਦੱਖਣੀ ਨੂੰ ਲੱਗਦੇ ਇਸ ਫਲਾਈਓਵਰ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਸ ਕੰਮ ਲਈ 59.53 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਸੀ, ਟੈਂਡਰ ਪ੍ਰਕਿਰਿਆ ਦੌਰਾਨ 28 ਫ਼ੀਸਦੀ ਘੱਟ ’ਤੇ ਸਬੰਧਤ ਫਰਮ ਨੂੰ ਕੰਮ ਅਲਾਟ ਕਰ ਕੇ ਕਰੀਬ 20 ਕਰੋੜ ਰੁਪਏ ਦੀ ਬੱਚਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਆਮ ਲੋਕਾਂ ਦਾ ਪੈਸਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਦੁਰਵਰਤੋ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਤੁਹਾਨੂੰ ਵਿਕਾਸ ਕਾਰਜਾਂ ਵਿੱਚ ਕੋਈ ਊਣਤਾਈ ਨਜ਼ਰ ਆਉਂਦੀ ਹੈ ਤਾਂ ਉਹ ਸਰਕਾਰ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਬੜੇ ਚਿਰਾਂ ਤੋਂ ਇਲਾਕਾ ਵਾਸੀਆਂ ਦੀ ਮੰਗ ਸੀ ਕਿ ਲੋਕਾ ਦੀ ਸਹੂਲਤ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਫਲਾਈਓਵਰ ਬਣਾਇਆ ਜਾਵੇ। ਇਹ ਫਲਾਈਓਵਰ ਆਉਂਦੇ 24 ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਵੇਗਾ। ਇਸ ਫਲਾਈਓਵਰ ਦੀ ਲੰਬਾਈ 540 ਮੀਟਰ ਅਤੇ ਚੌੜਾਈ 21.5 ਮੀਟਰ ਹੋਵੇਗੀ ਅਤੇ ਫਲਾਈਓਵਰ ਦੇ ਦੋਹਾਂ ਪਾਸੇ 10.50 ਮੀਟਰ ਚੌੜੀ ਸਰਵਿਸ ਰੋਡ ਵੀ ਬਣਾਈ ਜਾਵੇਗੀ ਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਫਲਾਈਓਵਰ ਦੀਆ ਦੋਵੇਂ ਪਾਸੇ ਡਰੇਨ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਬੋਹੜੂ ਪੁਲ ਦੀ ਚੌਥੀ ਸਾਈਡ ਵੀ ਜਲਦੀ ਸ਼ੁਰੂ ਹੋਵੇਗੀ, ਜਿਸ ਲਈ 61.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ।

ਇਸ ਮੌਕੇ ਹਲਕਾ ਵਿਧਾਇਕ ਦੱਖਣੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਕੇਵਲ ਟੈਂਡਰ ਵਿੱਚ 2 ਫ਼ੀਸਦੀ ਘੱਟ ਕਰਦੀਆਂ ਸਨ ਪਰ ‘ਆਪ’ ਸਰਕਾਰ ਨੇ 28 ਫੀਸਦੀ ਟੈਂਡਰ ਤੋਂ ਰਾਸ਼ੀ ਘੱਟ ਕਰਕੇ ਆਪਣੀ ਇਮਾਨਦਾਰੀ ਦਾ ਸਬੂਤ ਦਿੱਤਾ ਹੈ। ਹਲਕਾ ਵਿਧਾਇਕ ਪੂਰਬੀ ਜੀਵਨਜੋਤ ਕੌਰ ਨੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਵੇਗੀ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਲੋਕਾਂ ਨੂੰ ਜਾਮ ਤੋਂ ਛੁਟਕਾਰਾ ਮਿਲੇਗਾ ਅਤੇ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕਾਫ਼ੀ ਰਾਹਤ ਮਿਲੇਗੀ।

Advertisement

ਇਸ ਮੌਕੇ ਵਿਧਾਇਕ ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਕਰਮਜੀਤ ਸਿੰਘ ਰਿੰਟੂ, ਤਲਬੀਰ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ,  ਨਰੇਸ਼ ਪਾਠਕ, ਸੁਰਿੰਦਰ ਕੌਰ, ਸਤਪਾਲ ਸਿੰਘ ਸੋਖੀ,, ਵਿਸ਼ਾਲ ਮੰਨਣ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।

Advertisement
×