DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਈਟੀਓ ਨੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਤੇ ਤਪ ਅਸਥਾਨ ਗੁਰੂ ਬਾਬਾ ਹੰਦਾਲ ਦੇ ਮੁੱਖ ਸੇਵਾਦਾਰ ਬਾਬਾ ਪਰਮਾਨੰਦ ਵੱਲੋਂ ਵੱਲੋਂ ਅੱਜ ਦਸਹਿਰੇ ਮੌਕੇ ਜੰਡਿਆਲਾ ਗੁਰੂ ਵਿੱਚ 3 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਨੀਹ ਪੱਥਰ ਰੱਖਿਆ...

  • fb
  • twitter
  • whatsapp
  • whatsapp
featured-img featured-img
ਜੰਡਿਆਲਾ ਗੁਰੂ ਵਿੱਚ ਸਟੇਡੀਅਮ ਦੀ ਉਸਾਰੀ ਦਾ ਨੀਂਹ ਪੱਥਰ ਰੱਖਦੇ ਬਾਬਾ ਪਰਮਾਨੰਦ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ।
Advertisement
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਤੇ ਤਪ ਅਸਥਾਨ ਗੁਰੂ ਬਾਬਾ ਹੰਦਾਲ ਦੇ ਮੁੱਖ ਸੇਵਾਦਾਰ ਬਾਬਾ ਪਰਮਾਨੰਦ ਵੱਲੋਂ ਵੱਲੋਂ ਅੱਜ ਦਸਹਿਰੇ ਮੌਕੇ ਜੰਡਿਆਲਾ ਗੁਰੂ ਵਿੱਚ 3 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਈਟੀਓ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਟੇਡੀਅਮ ਬਣਾਉਣ ਦੀ ਕੀਤੀ ਗਈ ਸ਼ੁਰੂਆਤ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਵਿੱਚ ਸਟੇਡੀਅਮ ਬਣਾਉਣ ਲਈ ਨੀਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਵਿੱਚ ਲਾਈਟਾਂ, 1000 ਦਰਸ਼ਕਾਂ ਦੇ ਬੈਠਣ ਲਈ ਪਵੇਲੀਅਨ, ਜੋਗਿੰਗ ਟਰੈਕ ਤਿੰਨ ਕ੍ਰਿਕਟ ਪਿੱਚਾਂ ਵੀ ਤਿਆਰ ਕੀਤੀਆਂ ਜਾਣਗੀਆ।

ਕੈਬਨਿਟ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਇਹ ਸਟੇਡੀਅਮ ਵੀ ਇਸੇ ਸੋਚ ਦਾ ਹਿੱਸਾ ਹੈ। ਉਨ੍ਹਾਂ ਕਿਹਾ ਇਹ ਸਟੇਡੀਅਮ ਬਣਾਉਣ ਲਈ ਉਨ੍ਹਾਂ ਜੋ ਪ੍ਰਸਤਾਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰਿਆ ਤਾਂ ਉਨ੍ਹਾਂ ਨੇ ਤੁਰੰਤ ਇਸ ਲਈ 3 ਕਰੋੜ 30 ਲੱਖ ਰੁਪਏ ਜਾਰੀ ਕਰ ਦਿੱਤੇ। ਉਨ੍ਹਾਂ ਕਿਹਾ ਸਟੇਡੀਅਮ ਦਾ ਟੈਂਡਰ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਛੇ ਮਹੀਨਿਆਂ ਵਿੱਚ ਇਹ ਕੰਮ ਪੂਰਾ ਕਰ ਦਿੱਤਾ ਜਾਵੇਗਾ, ਜਿਸ ਵਿੱਚ ਫੁੱਟਬਾਲ ਦਾ ਮੈਦਾਨ, ਕ੍ਰਿਕਟ ਪਿੱਚ, ਜੋਗਿੰਗ ਲਈ ਟਰੈਕ, ਚਾਰ ਦੁਆਰੀ, ਬੈਠਣ ਲਈ ਪੌੜੀਆਂ, ਟੌਇਲਟ ਬਲਾਕ ਅਤੇ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਸਮੇਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਕੁਆਲਿਟੀ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਮੌਕੇ ਜੰਡਿਆਲਾ ਗੁਰੂ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ, ਮੈਡਮ ਸਨੈਨਾ ਰੰਧਾਵਾ, ਸਤਿੰਦਰ ਸਿੰਘ, ਸ਼ਹਿਰ ਵਾਸੀ ਅਤੇ ਹੋਰ ਸ਼ਖਸ਼ੀਅਤਾਂ ਵੀ ਮੌਜੂਦ ਸਨ।

Advertisement

Advertisement

Advertisement
×