ਈਟੀਓ ਨੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਇਹ ਸਟੇਡੀਅਮ ਵੀ ਇਸੇ ਸੋਚ ਦਾ ਹਿੱਸਾ ਹੈ। ਉਨ੍ਹਾਂ ਕਿਹਾ ਇਹ ਸਟੇਡੀਅਮ ਬਣਾਉਣ ਲਈ ਉਨ੍ਹਾਂ ਜੋ ਪ੍ਰਸਤਾਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰਿਆ ਤਾਂ ਉਨ੍ਹਾਂ ਨੇ ਤੁਰੰਤ ਇਸ ਲਈ 3 ਕਰੋੜ 30 ਲੱਖ ਰੁਪਏ ਜਾਰੀ ਕਰ ਦਿੱਤੇ। ਉਨ੍ਹਾਂ ਕਿਹਾ ਸਟੇਡੀਅਮ ਦਾ ਟੈਂਡਰ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਛੇ ਮਹੀਨਿਆਂ ਵਿੱਚ ਇਹ ਕੰਮ ਪੂਰਾ ਕਰ ਦਿੱਤਾ ਜਾਵੇਗਾ, ਜਿਸ ਵਿੱਚ ਫੁੱਟਬਾਲ ਦਾ ਮੈਦਾਨ, ਕ੍ਰਿਕਟ ਪਿੱਚ, ਜੋਗਿੰਗ ਲਈ ਟਰੈਕ, ਚਾਰ ਦੁਆਰੀ, ਬੈਠਣ ਲਈ ਪੌੜੀਆਂ, ਟੌਇਲਟ ਬਲਾਕ ਅਤੇ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਸਮੇਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਕੁਆਲਿਟੀ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਮੌਕੇ ਜੰਡਿਆਲਾ ਗੁਰੂ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ, ਮੈਡਮ ਸਨੈਨਾ ਰੰਧਾਵਾ, ਸਤਿੰਦਰ ਸਿੰਘ, ਸ਼ਹਿਰ ਵਾਸੀ ਅਤੇ ਹੋਰ ਸ਼ਖਸ਼ੀਅਤਾਂ ਵੀ ਮੌਜੂਦ ਸਨ।