ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਈਟੀਓ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮ ਦਾ ਜਾਇਜ਼ਾ

ਸਹਿਕਾਰੀ ਸੁਸਾਇਟੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ
Advertisement
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੇ ਸੀਵਰੇਜ ਪ੍ਰੋਜੈਕਟਾਂ ਅਤੇ ਸਹਿਕਾਰੀ ਸੋਸਾਇਟੀਆਂ ਦੇ ਕੰਮ ਕਾਜ ਨੂੰ ਲੈ ਕੇ ਅੱਜ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਸੀਵਰੇਜ ਦੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ ਤਾਂ ਜੋ ਜਨਤਾ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਇਹ ਹਲਕਾ ਪਿਛਲੀਆਂ ਸਰਕਾਰਾਂ ਵੱਲੋਂ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਜਾਂਦਾ ਰਿਹਾ ਹੈ ਅਤੇ ਉਹ ਹੁਣ ਜੋ ਵੀ ਕੰਮ ਕਰਵਾਏ ਜਾ ਰਹੇ ਹਨ, ਉਨ੍ਹਾਂ ਨੂੰ ਪਹਿਲ ਅਧਾਰ ਉੱਤੇ ਪੂਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਖਾਸ ਤੌਰ ਉਤੇ ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਮਿੱਥੇ ਗਏ ਸਮੇਂ 18 ਮਹੀਨੇ ਵਿਚ ਮੁਕੰਮਲ ਕੀਤਾ ਜਾਵੇ। ਕੈਬਨਿਟ ਮੰਤਰੀ ਈਟੀਓ ਨੇ ਕਿਹਾ ਕਿ ਬਿਨਾਂ ਵਜ੍ਹਾ ਕਿਸੇ ਵੀ ਕਾਰਜ ਵਿੱਚ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜੰਡਿਆਲਾ ਗੁਰੂ ਹਲਕੇ ਵਿੱਚ ਕੋਆਪਰੇਟਿਵ ਸੁਸਾਇਟੀ ਦੇ ਕੰਮ ਕਾਜ ਅਤੇ ਆ ਰਹੇ ਸੀਜਨ ਵਿੱਚ ਖਾਦ ਦੀ ਸਪਲਾਈ ਨੂੰ ਲੈ ਕੇ ਡੀਆਰ ਕੋਪਰੇਟਿਵ ਅਤੇ ਇੰਸਪੈਕਟਰਾਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ।

 

Advertisement

Advertisement