ਈਟੀਟੀ ਅਧਿਆਪਕ ਯੂਨੀਅਨ ਦੀ ਇਕੱਤਰਤਾ
ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸਤਿਨਾਮ ਸਿੰਘ ਦੀ ਅਗਵਾਈ ਹੇਠ ਯੂਨੀਅਨ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਯੂਨੀਅਨ ਵੱਲੋਂ ਸੂਬਾ ਪੱਧਰੀ ਕਨਵੈਨਸ਼ਨ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ 31 ਅਗਸਤ ਨੂੰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜੇ ‘ਆਪ’ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕਰਦੀ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਉਪਰ ਵਾਅਦਾਖ਼ਿਲਾਫ਼ੀ ਦੇ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਯਾਦ ਕਰਵਾਇਆ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਯੂਨੀਅਨ ਨੂੰ ਸਰਕਾਰ ਬਣਨ ’ਤੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਐੱਨਪੀਐੱਸ ਹਟਾ ਕੇ ਪੁਰਾਣੀ ਪੈਨਸ਼ਨ ਲਾਗੂ ਕਰਨ ਵਰਗੇ ਅਤੇ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰਨ ਵਰਗੇ ਭਰੋਸੇ ਦਿੱਤੇ ਸਨ ਪਰ ਹਾਲੇ ਤੱਕ ਵਾਅਦਾ ਵਫ਼ਾ ਨਹੀਂ ਹੋਇਆ। ਇਸ ਮੌਕੇ ਜ਼ਿਲ੍ਹਾ ਸਕੱਤਰ ਬਲਜਿੰਦਰ ਸਿੰਘ ਬੱਲ,ਦਿਲਜੀਤ ਸਿੰਘ, ਮਨਦੀਪ ਸਿੰਘ, ਕੰਵਲਜੀਤ ਸਿੰਘ,ਵਿਜੈ ਲੂਣਾ, ਪਵਨ ਕੁਮਾਰ, ਸਰਬਜੀਤ ਸਿੰਘ ਚੋਧਰਪੁਰ, ਸੈਮਸਨ ਹੰਸ ਸ਼ਰਨਜੀਤ ਸਿੰਘ, ਬਲਜੀਤ ਸਿੰਘ, ਅਮਨਪ੍ਰੀਤ ਪਾਲ ਸਿੰਘ, ਰਸ਼ਪਾਲ ਸਿੰਘ ,ਰਾਕੇਸ਼ ਮਹਿਰਾ, ਹਰਨਾਮ ਸਿੰਘ ਹਾਜ਼ਰ ਸਨ।