ਜ਼ਹਿਰੀਲੀ ਸ਼ਰਾਬ ਨਾਲ ਜੰਡਿਆਲਾ ਗੁਰੂ ਵਿੱਚ ਵੀ ਇੱਕ ਮੌਤ

ਜ਼ਹਿਰੀਲੀ ਸ਼ਰਾਬ ਨਾਲ ਜੰਡਿਆਲਾ ਗੁਰੂ ਵਿੱਚ ਵੀ ਇੱਕ ਮੌਤ

ਮ੍ਰਿਤਕ ਕਾਰਜ ਸਿੰਘ ਦੀ ਫਾਈਲ ਫੋਟੋ।

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 3 ਅਗਸਤ

ਬੀਤੇ ਕੁਝ ਦਿਨਾਂ ਤੋਂ ਇੱਥੋਂ ਨਜ਼ਦੀਕੀ ਪਿੰਡ ਮੁੱਛਲ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਮੌਤਾਂ ਹੋ ਚੁੱਕੀਆਂ ਹਨ ਅਤੇ ਇਸ ਜ਼ਹਿਰੀਲੀ ਸ਼ਰਾਬ ਨੇ ਹੁਣ ਜੰਡਿਆਲਾ ਗੁਰੂ ਵਿੱਚ ਵੀ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੇ ਸ਼ਨੀਵਾਰ ਨੂੰ ਇੱਥੋਂ ਦੇ ਵਸਨੀਕ ਕਾਰਜ ਸਿੰਘ ਕਾਰੀ, ਜੋ ਇਹ ਸ਼ਰਾਬ ਸਥਾਨਕ ਮੁਹੱਲਾ ਸ਼ੇਖੂਪੁਰਾ ਵਿੱਚੋਂ ਪੀ ਕੇ ਆਇਆ ਸੀ, ਦੀ ਅੱਜ ਸਵੇਰੇ ਚਾਰ ਵਜੇ ਗੁਰੂ ਨਾਨਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਬੇਟੇ ਵੀਰ ਸਿੰਘ ਨੇ ਕਿਹਾ ਉਸ ਦਾ ਪਿਤਾ ਸ਼ਰਾਬ ਪੀਣ ਦੇ ਆਦੀ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All