ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੱਧੀ ਸਦੀ ਬੀਤਣ ’ਤੇ ਵੀ ਮਾਂ ਬੋਲੀ ਦੀ ਦਸ਼ਾ ਨਹੀਂ ਸੁਧਰੀ: ਕੇਂਦਰੀ ਸਭਾ

ਕੇਂਦਰੀ ਪੰਜਾਬੀ ਲੇਖਕ ਵਲੋਂ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸੱਕਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸੱਕਤਰ ਦੀਪ ਦੇਵਿੰਦਰ ਸਿੰਘ ਨੇ ਪੰਜਾਬ ਦਿਵਸ ਮੌਕੇ ਜਾਰੀ ਬਿਆਨ ਵਿੱਚ ਕਿਹਾ ਕਿ ਨਿਰੋਲ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਏ...
Advertisement
ਕੇਂਦਰੀ ਪੰਜਾਬੀ ਲੇਖਕ ਵਲੋਂ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸੱਕਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸੱਕਤਰ ਦੀਪ ਦੇਵਿੰਦਰ ਸਿੰਘ ਨੇ ਪੰਜਾਬ ਦਿਵਸ ਮੌਕੇ ਜਾਰੀ ਬਿਆਨ ਵਿੱਚ ਕਿਹਾ ਕਿ ਨਿਰੋਲ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਏ ਪੰਜਾਬੀ ਸੂਬੇ ਨੇ ਬੇਸ਼ਕ ਅੱਧੀ ਸਦੀ ਤੋਂ ਵੀ ਵੱਧ ਪੈਂਡਾ ਤੈਅ ਕਰ ਲਿਆ ਹੈ, ਫਿਰ ਵੀ ਸਰਕਾਰੇ ਦਰਬਾਰੇ ਮਾਤ ਭਾਸ਼ਾ ਦੀ ਸਥਿਤੀ ਕੋਈ ਬਹੁਤੀ ਵਧੀਆ ਨਹੀਂ, ਅਫ਼ਸਰਸ਼ਾਹੀ ਸਰਕਾਰੀ ਹੁਕਮਾਂ ਨੂੰ ਟਿੱਚ ਜਾਣਦਿਆਂ ਦਫ਼ਤਰੀ ਕੰਮ-ਕਾਜ ਪੰਜਾਬੀ ਵਿੱਚ ਕਰਨ ਤੋਂ ਟਾਲਾ ਵੱਟਦੀ ਹੈ। ਉਨ੍ਹਾਂ ਰਾਜਸੀ ਪਾਰਟੀਆਂ ’ਤੇ ਤਨਜ਼ ਕਸਦਿਆਂ ਕਿਹਾ ਕਿ ਮਾਤ ਭਾਸ਼ਾ ਪ੍ਰਤੀ ਕਿਸੇ ਵੀ ਸਿਆਸੀ ਧਿਰ ਦੀ ਨੀਅਤ ਅਤੇ ਨੀਤੀ ਸਪੱਸ਼ਟ ਨਹੀਂ। ਉਨ੍ਹਾਂ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਮਾਤ ਭਾਸ਼ਾ ਵਿੱਚ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਹਿੱਤ ਸਾਇੰਸ, ਕਾਨੂੰਨ ਅਤੇ ਤਕਨੀਕੀ ਵਿਦਿਆ ਸਮੇਤ ਉਚੇਰੀ ਪੜ੍ਹਾਈ ਦੀ ਪੜ੍ਹਨ ਸਮੱਗਰੀ ਦਾ ਬੰਦੋਬਸਤ ਪੰਜਾਬੀ ’ਚ ਕਰਕੇ ਸਕੂਲਾਂ ਕਾਲਜਾਂ ਵਿਚ ਖਾਲੀ ਅਸਾਮੀਆਂ ਪਹਿਲ ਦੇ ਆਧਾਰ ’ਤੇ ਭਰੀਆਂ ਜਾਣ। ਉਨ੍ਹਾਂ ਭਾਸ਼ਾ ਟ੍ਰਿਬਿਊਨਲ ਕਾਇਮ ਕਰਕੇ ਪੰਜਾਬੀ ’ਚ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਜ਼ਾ ਦੀ ਮੰਗ ਵੀ ਰੱਖੀ। ਸਭਾ ਦੇ ਅਹੁਦੇਦਾਰ ਸ਼ੈਲਿੰਦਰਜੀਤ ਰਾਜਨ, ਸੁਰਿੰਦਰਪ੍ਰੀਤ ਘਣੀਆ, ਦਲਜੀਤ ਸ਼ਾਹੀ, ਬਲਵਿੰਦਰ ਸੰਧੂ, ਮਨਜੀਤ ਇੰਦਰਾ, ਭੁਪਿੰਦਰ ਕੌਰ ਪ੍ਰੀਤ, ਡਾ. ਸ਼ਿੰਦਰਪਾਲ ਸਿੰਘ, ਮੂਲ ਚੰਦ ਸ਼ਰਮਾ ਅਤੇ ਰਾਜਿੰਦਰ ਰਾਜਨ ਨੇ ਵੀ ਮਾਤ ਭਾਸ਼ਾ ਦੀ ਬੇਕਦਰੀ ’ਤੇ ਚਿੰਤਾ ਪ੍ਰਗਟਾਈ।

 

Advertisement

Advertisement
Show comments