ਐੱਚ ਆਰ ਏ ਲੌਟਸ ਸਕੂਲ ’ਚ ਸਮਾਗਮ
ਐੱਚ ਆਰ ਏ ਲੌਟਸ ਸਕੂਲ ਦਾ ਸਾਲਾਨਾ ਸਮਾਗਮ ਚੇਅਰਮੈਨ ਹੀਰਾ ਮਨੀ ਅਗਰਵਾਲ ਦੀ ਅਗਵਾਈ ਹੇਠ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ‘ਆਪ’ ਨੇਤਾ ਰਮਨ ਬਹਿਲ ਸ਼ਾਮਲ ਹੋਏ। ਸਮਾਗਮ ਦੀ ਪੇਸ਼ਕਾਰੀ ਸਰਸਵਤੀ ਅਤੇ ਗਣੇਸ਼ ਵੰਦਨਾ ਨਾਲ ਸ਼ੁਰੂ ਹੋਈ ਜਿਸ ਤੋਂ ਬਾਅਦ ਵਿਦਿਆਰਥੀਆਂ...
Advertisement
ਐੱਚ ਆਰ ਏ ਲੌਟਸ ਸਕੂਲ ਦਾ ਸਾਲਾਨਾ ਸਮਾਗਮ ਚੇਅਰਮੈਨ ਹੀਰਾ ਮਨੀ ਅਗਰਵਾਲ ਦੀ ਅਗਵਾਈ ਹੇਠ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ‘ਆਪ’ ਨੇਤਾ ਰਮਨ ਬਹਿਲ ਸ਼ਾਮਲ ਹੋਏ। ਸਮਾਗਮ ਦੀ ਪੇਸ਼ਕਾਰੀ ਸਰਸਵਤੀ ਅਤੇ ਗਣੇਸ਼ ਵੰਦਨਾ ਨਾਲ ਸ਼ੁਰੂ ਹੋਈ ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਨਾਚ, ਨਾਟਕ, ਅੰਗਰੇਜ਼ੀ ਨਾਟਕ ਤੇ ਦੇਸ਼ ਭਗਤੀ ਦੀ ਵੰਨਗੀ ਤੋਂ ਇਲਾਵਾ ਭੰਗੜੇ ਅਤੇ ਗਿੱਧੇ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਰਮਨ ਬਹਿਲ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਆਪਣੇ ਸੁਪਨਿਆਂ ਨੂੰ ਪ੍ਰਾਪਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਮਾਗਮ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕ੍ਰਿਸ਼ਨ ਮੂਰਤੀ, ਡਾਇਰੈਕਟਰ ਵਾਟਿਕਾ ਗੁਪਤਾ, ਪ੍ਰਿੰਸੀਪਲ ਡਾ. ਰਜਨੀ ਅਤੇ ਪ੍ਰਬੰਧਨ ਕਮੇਟੀ ਦੇ ਹੋਰ ਮੈਂਬਰ ਮੌਜੂਦ ਸਨ।
Advertisement
Advertisement
Advertisement
×

