ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ’ਚ ਸਮਾਗਮ
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿੱਚ ਪ੍ਰਿੰਸੀਪਲ ਡਾ. ਗਗਨਜੀਤ ਕੌਰ ਦੀ ਰਹਿਨੁਮਾਈ ਹੇਠ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਕਿੱਟ, ਗਿੱਧਾ, ਲੁੱਡੀ, ਭੰਗੜਾ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਪੇਸ਼...
Advertisement
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿੱਚ ਪ੍ਰਿੰਸੀਪਲ ਡਾ. ਗਗਨਜੀਤ ਕੌਰ ਦੀ ਰਹਿਨੁਮਾਈ ਹੇਠ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਕਿੱਟ, ਗਿੱਧਾ, ਲੁੱਡੀ, ਭੰਗੜਾ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਪ੍ਰਿੰਸੀਪਲ ਡਾ. ਗਗਨਜੀਤ ਕੌਰ ਨੇ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਤੀਜ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਸੱਭਿਆਚਾਰਕ ਤਿਉਹਾਰਾਂ ਨੂੰ ਭੁੱਲਣਾ ਨਹੀਂ ਚਾਹੀਦਾ ਹੈ। ਇਸ ਮੌਕੇ ਬੱਚਿਆਂ ਲਈ ਖੀਰ ਅਤੇ ਪੂੜਿਆਂ ਦਾ ਲੰਗਰ ਵੀ ਲਗਾਇਆ ਗਿਆ। -ਪੱਤਰ ਪ੍ਰੇਰਕ
Advertisement
Advertisement
×