ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ
ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ ਜੀ ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਦੇ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਕੀਰਤਨ ਦਰਬਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੇ ਸ਼ਬਦ ਚੌਂਕੀ ਜਥਾ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕਰਵਾਇਆ ਗਿਆ। ਇਸ ਵਿੱਚ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼ ਅਤੇ ਸਿੱਖ ਪੰਥ ਦੇ ਮਹਾਨ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਵਾਲੇ, ਜਸਪ੍ਰੀਤ ਸਿੰਘ ਦਿੱਲੀ ਵਾਲੇ, ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ, ਤਰਨਜੀਤ ਸਿੰਘ ਰੱਬੀ ਦਿੱਲੀ ਵਾਲੇ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥਿਆਂ ਨੇ ਇਲਾਹੀ ਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸਟੇਟ ਸੈਕਟਰੀ ਦੀ ਸੇਵਾ ਭਾਈ ਵਰਿਆਮ ਸਿੰਘ ਨੇ ਨਿਭਾਈ। ਗੁਰੂ ਕੇ ਲੰਗਰ ਅਤੁੱਟ ਵਰਤੇ।