ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ

ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ ਜੀ ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਦੇ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਕੀਰਤਨ ਦਰਬਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੇ ਸ਼ਬਦ ਚੌਂਕੀ ਜਥਾ ਗੁਰਦੁਆਰਾ ਸੀਸ ਗੰਜ ਸਾਹਿਬ...
ਸ਼ਬਦ ਕੀਰਤਨ ਦੀ ਹਾਜ਼ਰੀ ਭਰਦੇ ਹੋਏ ਭਾਈ ਗੁਰਇਕਬਾਲ ਸਿੰਘ ਅਤੇ ਸਾਥੀ। ਫੌਟੋ : ਸੱਗੂ
Advertisement

ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ ਜੀ ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਦੇ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਕੀਰਤਨ ਦਰਬਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੇ ਸ਼ਬਦ ਚੌਂਕੀ ਜਥਾ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕਰਵਾਇਆ ਗਿਆ। ਇਸ ਵਿੱਚ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼ ਅਤੇ ਸਿੱਖ ਪੰਥ ਦੇ ਮਹਾਨ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਵਾਲੇ, ਜਸਪ੍ਰੀਤ ਸਿੰਘ ਦਿੱਲੀ ਵਾਲੇ, ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ, ਤਰਨਜੀਤ ਸਿੰਘ ਰੱਬੀ ਦਿੱਲੀ ਵਾਲੇ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥਿਆਂ ਨੇ ਇਲਾਹੀ ਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸਟੇਟ ਸੈਕਟਰੀ ਦੀ ਸੇਵਾ ਭਾਈ ਵਰਿਆਮ ਸਿੰਘ ਨੇ ਨਿਭਾਈ। ਗੁਰੂ ਕੇ ਲੰਗਰ ਅਤੁੱਟ ਵਰਤੇ।

 

Advertisement

Advertisement
Show comments