ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸਮਾਗਮ

ਸਰਕਾਰੀ ਐਲੀਮੈਂਟਰੀ ਸਕੂਲ ਢੋਟੀਆਂ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰ ਕੇ ਵਿਦਿਆਰਥੀਆਂ ਦੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ| ਪਿੰਡ ਦੇ ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸਭਿਆਚਾਰਕ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ...
ਸਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਵਿਦਿਆਰਥੀ ਅਤੇ ਪ੍ਰਬੰਧਕ|- ਫੋਟੋ: ਗੁਰਬਖਸ਼ਪੁਰੀ
Advertisement

ਸਰਕਾਰੀ ਐਲੀਮੈਂਟਰੀ ਸਕੂਲ ਢੋਟੀਆਂ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰ ਕੇ ਵਿਦਿਆਰਥੀਆਂ ਦੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ| ਪਿੰਡ ਦੇ ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸਭਿਆਚਾਰਕ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਮੁੱਖ ਅਧਿਆਪਕਾ ਲਖਵਿੰਦਰ ਕੌਰ ਨੇ ਕੀਤੀ| ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਸੁੰਦਰ ਲਿਖਾਈ ਮੁਕਾਬਲੇ ਵੀ ਕਰਵਾਏ ਗਏ| ਕਲੱਬ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ ਨੇ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਊਧਮ ਸਿੰਘ ਸਮੇਤ ਹੋਰਨਾਂ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਦੀ ਜਾਣਕਾਰੀ ਦਿੱਤੀ| ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲੇ ਸਥਾਨ ’ਤੇ ਆਉਣ ਵਾਲਿਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ| 

Advertisement

 

Advertisement