ਚੇਤਨਪੁਰਾ: ਪਿੰਡ ਖਤਰਾਏ ਖੁਰਦ ਵਿੱਚ ਸਥਿਤ ਗੁਰਦੁਆਰਾ ਬਾਬਾ ਬਹਾਦਰ ਸਿੰਘ ਵਿੱਚ ਬ੍ਰਹਮ ਗਿਆਨੀ ਬਾਬਾ ਬਹਾਦਰ ਸਿੰਘ ਦੀ ਬਰਸੀ ਮੌਕੇ ਸਮਾਗਮ ਸੰਤ ਮਹਾਂਪੁਰਸ਼ ਬਾਬਾ ਸਤਨਾਮ ਸਿੰਘ, ਬਾਬਾ ਚਰਨ ਸਿੰਘ ਅਤੇ ਬਾਬਾ ਜਗੀਰ ਸਿੰਘ ਕਾਰ ਸੇਵਾ ਗੁਰੂ ਕੇ ਬਾਗ ਵਾਲਿਆਂ ਦੀ ਅਗਵਾਈ ਹੇਠ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਏ ਗਏ। ਗੁਰਦੁਆਰੇ ਵਿੱਚ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਦੌਰਾਨ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸ੍ਰੀ ਆਨੰਦਪੁਰ ਸਾਹਿਬ, ਭਾਈ ਜਰਨੈਲ ਸਿੰਘ ਕੁਹਾੜਕਾ, ਪ੍ਰਚਾਰਕ ਭਾਈ ਮਨਦੀਪ ਸਿੰਘ ਝੰਡੇਰ ਅਤੇ ਗੁਰਮੁਖ ਸਿੰਘ ਐੱਮਏ ਦੇ ਕਵੀਸ਼ਰੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। -ਪੱਤਰ ਪ੍ਰੇਰਕ