ਕਾਦੀਆਂ/ਬਟਾਲਾ: ਭਾਰਤ-ਪਾਕਿ ਵੰਡ ਦੇ ਦੁਖਾਂਤ ਵਿੱਚ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਨੂੰ ਯਾਦ ਕਰਨ ਲਈ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਸਬੰਧੀ ਸਮਾਗਮ ਕੀਤਾ। ਸਮਾਗਮ ਵਿੱਚ ‘ਆਪ’ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੰਸਥਾ ਦੇ ਪ੍ਰਿੰਸੀਪਲ ਤਜਿੰਦਰ ਸਿੰਘ ਵੋਹਰਾ ਨੇ ਦੱਸਿਆ ਕਿ ‘ਬਟਵਾਰੇ ਦੀ ਭਿਆਨਕਤਾ ਯਾਦ’ ਦਿਵਸ ਵੱਜੋਂ ਮਨਾਇਆ ਗਿਆ ਹੈ। ਸਮਾਗਮ ਦੇ ਅਖੀਰ ਵਿੱਚ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਜਗਰੂਪ ਸਿੰਘ ਸੇਖਵਾਂ ਅਤੇ ਹੋਰ ਮਹਿਮਾਨਾਂ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਡਾ. ਨਰੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। -ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ