‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਤਹਿਤ ਸਮਾਗਮ
‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਪ੍ਰੋਗਰਾਮ ਤਹਿਤ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੱਲੋਂ ਇਸ ਸ਼ਹਿਰ ਦੇ ਵਾਰਡ ਨੰਬਰ ਦਸ ਦੇ ਵਾਸੀਆਂ ਨਾਲ ਸੰਵਾਦ ਰਚਾਇਆ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲੀ ਵਾਰ ਜਨਰਲ ਵਰਗ ਦੇ ਲੋਕਾਂ...
‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਪ੍ਰੋਗਰਾਮ ਤਹਿਤ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੱਲੋਂ ਇਸ ਸ਼ਹਿਰ ਦੇ ਵਾਰਡ ਨੰਬਰ ਦਸ ਦੇ ਵਾਸੀਆਂ ਨਾਲ ਸੰਵਾਦ ਰਚਾਇਆ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲੀ ਵਾਰ ਜਨਰਲ ਵਰਗ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮੇਰੀ ਰਸੋਈ ਵਰਗੀਆਂ ਸਹੂਲਤਾਂ ਦਿੱਤੀਆਂ ਹਨ। ਵਿਧਾਇਕ ਨੇ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਦੀ ਪੰਜ ਅਪਰੈਲ ਨੂੰ ਜੈਤੋ ਆਮਦ ਦੇ ਮੱਦੇਨਜ਼ਰ ਹੁੰਮ-ਹੁਮਾ ਕੇ ਅਨਾਜ ਮੰਡੀ ਜੈਤੋ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਲਕੇ ਨਾਲ ਸਬੰਧਤ ਵੱਡੀਆਂ ਮੰਗਾਂ ਉਹ ਮੁੱਖ ਮੰਤਰੀ ਦੇ ਧਿਆਨ ’ਚ ਲਿਆਉਣਗੇ। ਇਸ ਮੌਕੇ ‘ਆਪ’ ਯੂਥ ਵਿੰਗ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਮਲਹੋਤਰਾ, ਪੰਜਾਬ ਵਪਾਰ ਮੰਡਲ ਦੇ ਵਾਈਸ ਚੇਅਰਮੈਨ ਨਰੇਸ਼ ਜਿੰਦਲ, ਅਗਰਵਾਲ ਸਮਾਜ ਦੇ ਪ੍ਰਧਾਨ ਸਤਪਾਲ ਜਿੰਦਲ, ਚੇਅਰਮੈਨ ਡਾ. ਲਛਮਣ ਭਗਤੂਆਣਾ, ਚੇਅਰਮੈਨ ਗੋਬਿੰਦਰ ਵਾਲੀਆ, ਚੇਅਰਮੈਨ ਗੁਰਭੇਜ ਸਿੰਘ ਬਰਾੜ, ਭੀਮ ਸੈਨ ਜਿੰਦਲ, ਪ੍ਰਵੀਨ ਜਿੰਦਲ, ਮੋਹਨ ਲਾਲ ਜਿੰਦਲ, ਪ੍ਰਵੀਨ ਬਾਂਸਲ, ਸੀਤਾ ਰਾਮ ਬਾਂਸਲ, ਸ਼ੈਲੀ ਗਰਗ, ਸਰਬਜੀਤ ਭੁੱਲਰ, ਅਸ਼ੀਸ਼ ਜਿੰਦਲ, ਸੁਰਿੰਦਰ ਗਰਗ ਹਾਜ਼ਰ ਸਨ।
ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ
ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਕਸਬਾ ਸ਼ਹਿਣਾ ਵਿੱਚ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’, ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਢਿਲਵਾਂ, ਸਰਪੰਚ ਨਾਜ਼ਮ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਜੈ ਆਦਮ ਸਿੰਘ ਸ਼ਾਮਲ ਹੋਏ। ਸਰਪੰਚ ਨਾਜ਼ਮ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਮਾਰਕੀਟ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਢਿੱਲਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਅਨੇਕਾਂ ਯੋਜਨਾਵਾਂ ਬਣਾਈਆਂ ਗਈਆਂ ਹਨ। ਇਸ ਮੌਕੇ ਡਾਕਟਰ ਅਨਿਲ ਗਰਗ, ਸੈਕਟਰੀ ਹਰਨੇਕ ਸਿੰਘ, ਦੀਪੀ ਰਾਜਸਥਾਨੀ ਹਾਜ਼ਰ ਸਨ।

