ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਸਦਕਾ ਖਾਲਸਾ ਦਰਬਾਰ ਬੰਦੀ ਛੋੜ ਦਿਵਸ...
ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਦੀ ਸ਼ੁਰੂਆਤ ਵੇਲੇ ਅਰਦਾਸ ਕਰਦੇ ਹੋਏ ਨਿਹੰਗ ਸਿੰਘ।
Advertisement

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਸਦਕਾ ਖਾਲਸਾ ਦਰਬਾਰ ਬੰਦੀ ਛੋੜ ਦਿਵਸ ਦੀਵਾਲੀ ਸਮੇਂ ਪੁਰਾਤਨ ਰਵਾਇਤ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਹੋ ਗਏ ਹਨ।

ਬੁੱਢਾ ਦਲ ਦੇ ਮੈਨਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਅੱਜ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਪੂਰਨ ਮਰਿਆਦਾ ਅਨੁਸਾਰ ਆਰੰਭ ਹੋ ਗਏ ਹਨ, ਜਿਸ ਦਾ ਭੋਗ 21 ਅਕਤੂਬਰ ਦੀਵਾਲੀ ਵਾਲੇ ਦਿਨ ਪਵੇਗਾ, 20 ਅਕਤੂਬਰ ਨੂੰ ਸ੍ਰੀ ਦਸਮ ਗ੍ਰੰਥ ਦੇ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦਾ 22 ਅਕਤੂਬਰ ਨੂੰ ਭੋਗ ਪਏਗਾ। ਬੁੱਢਾ ਦਲ ਵਹੀਰ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਬੁੱਢਾ ਦਲ ਰਵਾਇਤ ਅਨੁਸਾਰ ਗੁਰਬਾਣੀ ਕੀਰਤਨ ਕੀਤਾ। ਬਾਬਾ ਇੰਦਰ ਸਿੰਘ ਜਥੇਦਾਰ ਘੋੜਿਆਂ ਨੇ ਗੁਰਇਤਿਹਾਸ ਦੀ ਸਾਂਝ ਪਾਈ। ਸ੍ਰੀ ਬਾਜਵਾ ਨੇ ਦੱਸਿਆ ਕਿ 22 ਅਕਤੂਬਰ ਨੂੰ ਦੁਪਹਿਰ 12 ਵਜੇ ਸਮੂਹ ਨਿਹੰਗ ਸਿੰਘਾਂ ਦੇ ਦਲਪੰਥ ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਤੋਂ ਪੁਰਾਤਨ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਦੀ ਅਗਵਾਈ ਹੇਠ ਮਹੱਲਾ ਚੜ੍ਹੇਗਾ ਅਤੇ ਨਿਹੰਗ ਸਿੰਘਾਂ ਦਾ ਮਹੱਲਾ ਘਿਉ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਰਾਮਬਾਗ ਚੌਕ, ਗਾਂਧੀ ਗੇਟ ਹਾਲਗੇਟ, ਹਾਥੀ ਗੇਟ ਤੋਂ ਕਿਲ੍ਹਾ ਗੋਬਿੰਦਗੜ੍ਹ ਚੌਕ ਰਾਹੀਂ ਬੀ ਬਲਾਕ ਦੇ ਗਰਾਊਂਡ ਵਿੱਚ ਪੁੱਜੇਗਾ। ਇੱਥੇ ਨਿਹੰਗ ਸਿੰਘ ਆਪਣੇ ਰਵਾਇਤੀ ਜੰਗਜ਼ੂ ਖੇਡਾਂ, ਘੋੜ ਦੌੜ, ਨੇਜ਼ੇਬਾਜ਼ੀ, ਗੱਤਕਾ ਆਦਿ ਦੇ ਜੌਹਰ ਦਿਖਾਉਣਗੇ।

Advertisement

Advertisement
Show comments