ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 20 ਅਗਸਤ
ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸ਼ੁੱਧ ਤੇ ਹਰਿਆ-ਭਰਿਆ ਰੱਖਣ ਲਈ ‘ਰੁੱਖ ਲਗਾਓ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਬਾਠ ਵਿੱਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੂਟਾ ਲਗਾਇਆ। ਇਸ ਮੌਕੇ ਧਾਲੀਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਵੱਖ ਵੱਖ ਪਿੰਡਾਂ ਵਿੱਚ ਬੂਟੇ ਲਾ ਕੇ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਚਲਾਈ ਗਏ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਭੇਦ-ਭਾਵ ਦੇ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਵਿਕਾਸ ਦੀਆਂ ਲੀਹਾਂ ਨੂੰ ਪੱਟੜੀ ’ਤੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਕਈ ਲੋਕ ਭਲਾਈ ਦੀਆਂ ਸਕੀਮਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ।
ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਗੁਰਮੁੱਖ ਸਿੰਘ ਮੋਹਣ ਭੰਡਾਰੀਆਂ, ਥੰਮਨ ਸਿੰਘ ਬਾਠ ਸਰਕਲ ਇੰਚਾਰਜ, ਬਲਾਕ ਪ੍ਰਧਾਨ ਬਲਦੇਵ ਸਿੰਘ ਚੇਤਨਪੁਰਾ, ਗੁਰਜੰਟ ਸਿੰਘ ਪੀਏ, ਖਜਾਨ ਸਿੰਘ, ਹਰਜੀਤ ਸਿੰਘ ਬਾਠ, ਗੁਰਵਿੰਦਰ ਸਿੰਘ , ਦਰਸਨ ਸਿੰਘ ਥਾਣੇਦਾਰ, ਅਜੀਤ ਸਿੰਘ ਬਾਠ, ਕੁਲਬੀਰ ਸਿੰਘ , ਦਲਜੀਤ ਸਿੰਘ, ਜੁਗਰਾਜ ਸਿੰਘ ਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ।