ਮੰਡ ਖੇਤਰ ਵਿੱਚੋਂ ਆਬਕਾਰੀ ਵਿਭਾਗ ਵੱਲੋਂ ਦੇਸੀ ਲਾਹਣ ਦਾ ਜ਼ਖੀਰਾ ਬਰਾਮਦ
ਆਬਕਾਰੀ ਵਿਭਾਗ ਦੀ ਟੀਮ ਵੱਲੋਂ ਇੰਸਪੈਕਟਰ ਰਾਮ ਮੂਰਤੀ ਦੀ ਅਗਵਾਈ ਵਿੱਚ ਪਿੰਡ ਗਗੜੇਵਾਲ ਦੇ ਮੰਡ ਖੇਤਰ ਵਿੱਚ ਚੈਕਿੰਗ ਦੌਰਾਨ ਦੇਸੀ ਲਾਹਣ ਦਾ ਜ਼ਮੀਨ ਵਿੱਚ ਦੱਬਿਆ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਐਕਸਾਈਜ਼ ਇੰਸਪੈਕਟਰ ਰਾਮ ਮੂਰਤੀ ਅਤੇ ਮਿੱਤਲ ਵਾਇਨ ਦੇ ਇੰਚਾਰਜ ਗੁਰਮੀਤ...
Advertisement
ਆਬਕਾਰੀ ਵਿਭਾਗ ਦੀ ਟੀਮ ਵੱਲੋਂ ਇੰਸਪੈਕਟਰ ਰਾਮ ਮੂਰਤੀ ਦੀ ਅਗਵਾਈ ਵਿੱਚ ਪਿੰਡ ਗਗੜੇਵਾਲ ਦੇ ਮੰਡ ਖੇਤਰ ਵਿੱਚ ਚੈਕਿੰਗ ਦੌਰਾਨ ਦੇਸੀ ਲਾਹਣ ਦਾ ਜ਼ਮੀਨ ਵਿੱਚ ਦੱਬਿਆ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਐਕਸਾਈਜ਼ ਇੰਸਪੈਕਟਰ ਰਾਮ ਮੂਰਤੀ ਅਤੇ ਮਿੱਤਲ ਵਾਇਨ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਵੱਲੋਂ ਦੱਸਿਆ ਕਿ ਪਿੰਡ ਗਗੜੇਵਾਲ ਦੇ ਮੰਡ ਖੇਤਰ ਵਿੱਚ ਦੀਵਾਲੀ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਦੇਸੀ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦ ਮੰਡ ਖੇਤਰ ਦੀ ਬਾਰੀਕੀ ਨਾਲ ਛਾਣਬੀਣ ਕੀਤੀ ਗਈ ਤਾਂ ਵੱਡੇ ਪੱਧਰ ’ਤੇ ਜ਼ਮੀਨ ਵਿੱਚ ਦੱਬੀ ਤਿੰਨ ਹਜ਼ਾਰ ਕਿਲੋ ਲਾਹਣ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਕਾਰਵਾਈ ਲਈ ਥਾਣਾ ਵੈਰੋਵਾਲ ਵਿਖੇ ਇਤਲਾਹ ਦੇ ਦਿੱਤੀ ਗਈ ਹੈ। ਇਸ ਮੌਕੇ ਏਐਸਆਈ ਗੁਰਸਾਹਿਬ ਸਿੰਘ, ਹੈੱਡ ਕਾਂਸਟੇਬਲ ਜਗਜੀਤ ਸਿੰਘ ਅਤੇ ਆਬਕਾਰੀ ਵਿਭਾਗ ਦੀ ਟੀਮ ਮੌਜੂਦ ਸੀ।
Advertisement
Advertisement
×