ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
ਜ਼ਿਲ੍ਹਾ ਜਥੇਦਾਰਾਂ ਅਤੇ ਅਹੁਦੇਦਾਰਾਂ ਦੀ ਸੂਚੀ ਜਾਰੀ
Advertisement
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਜ਼ਿਲ੍ਹਾ ਜਥੇਦਾਰਾਂ ਅਤੇ ਹੋਰ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਦਫਤਰ ਇੰਚਾਰਜ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਪਾਰਟੀ ਦੇ ਜ਼ਿਲ੍ਹਾ ਜਥੇਦਾਰਾਂ ਅਤੇ ਹੋਰ ਆਹੁਦੇਦਾਰਾਂ ਦੀ ਨਵੀਂ ਸੂਚੀ ਵਿੱਚ ਬੀਬੀ ਪਰਮਜੀਤ ਕੌਰ ਗੁਲਸ਼ਨ ਸੀਨੀਅਰ ਮੀਤ ਪ੍ਰਧਾਨ, ਬਿਕਰਮਜੀਤ ਸਿੰਘ ਮੈਂਬਰ ਵਰਕਿੰਗ ਕਮੇਟੀ, ਮਧੂਪਾਲ ਸਿਘ ਗੋਗਾ ਮੈਂਬਰ ਵਰਕਿੰਗ ਕਮੇਟੀ ਵਜੋਂ ਸ਼ਾਮਿਲ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨਾਂ ਵਿੱਚ ਦਲਜਿੰਦਰਬੀਰ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਮਨਿੰਦਰ ਸਿੰਘ ਧੁੰਨਾ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ,ਅਮਨਦੀਪ ਸਿੰਘ ਕੋਟ ਸੰਤੋਖ ਰਾਏ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਦਿਹਾਤੀ , ਬਲਦੇਵ ਸਿੰਘ ਬਟਾਲਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸ਼ਹਿਰੀ, ਮਨਜੀਤ ਸਿੰਘ ਰਾਣੀਪੁਰ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਦਿਹਾਤੀ, ਹਰੀ ਸਿੰਘ ਥੀਨ ਡੈਮ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਸ਼ਹਿਰੀ, ਅਵਤਾਰ ਸਿੰਘ ਸਾਧੜਾ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਗੁਰਿੰਦਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਹਰਜਿੰਦਰ ਸਿੰਘ ਵਿੱਕੀ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ , ਮਨਦੀਪ ਸਿੰਘ ਤਰਖਾਣ ਮਾਜਰਾ ਜ਼ਿਲ੍ਹਾ ਪ੍ਰਧਾਨ ਸ੍ਰੀ ਫਤਿਹਗੜ੍ਹ ਸਾਹਿਬ, ਗੁਰਮੀਤ ਸਿੰਘ ਮਕੜੌਨਾ ਜ਼ਿਲ੍ਹਾ ਪ੍ਰਧਾਨ ਰੋਪੜ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਕੋਹਲੀ ਨੇ ਆਖਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਰੇ ਜ਼ਿਲ੍ਹਾ ਪ੍ਰਧਾਨ ਆਪਣੇ ਜਿਲੇ ਦੇ ਜਥੇਬੰਦਕ ਢਾਂਚੇ ਦਾ ਗਠਨ ਕਰਕੇ ਇਸ ਦੀ ਸੂਚਨਾ ਪਾਰਟੀ ਦਫਤਰ ਨੂੰ ਭੇਜਣ।
Advertisement
Advertisement
