ਮਿਲਾਵਟੀ ਦੁੱਧ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼

ਮਿਲਾਵਟੀ ਦੁੱਧ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼

ਗ੍ਰਿਫ਼ਤਾਰ ਕੀਤਾ ਮੁਲਜ਼ਮ ਸਾਮਾਨ ਸਣੇ ਪੁਲੀਸ ਹਿਰਾਸਤ ਵਿੱਚ|

ਗੁਰਬਖ਼ਸ਼ਪੁਰੀ

ਤਰਨ ਤਾਰਨ, 17 ਜਨਵਰੀ

ਸੀਆਈਏ ਸਟਾਫ਼ ਦੇ ਸਬ-ਇੰਸਪੈਕਟਰ ਸੁਖਰਾਜ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਕਥਿਤ ਤੌਰ ’ਤੇ ਨਕਲੀ ਦੁੱਧ ਬਣਾਉਣ ਵਾਲੇ ਛੇ-ਮੈਂਬਰੀ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ| ਇਸ ਗਰੋਹ ਦੇ ਪੰਜ ਮੈਂਬਰ ਇਲਾਕੇ ਦੇ ਪਿੰਡ ਘੜੂੰਮ ਨਾਲ ਸਬੰਧਤ ਹਨ ਅਤੇ ਛੇਵਾਂ ਮੁਲਜ਼ਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢੱਡਰੀਆਂ ਕਲਾਂ ਦਾ ਵਾਸੀ ਹੈ| ਘੜੂੰਮ ਪਿੰਡ ਦੇ ਵਾਸੀਆਂ ਵਿੱਚ ਜੱਜ ਸਿੰਘ, ਭਰਾ ਭਜਨ ਸਿੰਘ, ਲੜਕੇ ਗੁਰਲਾਲ ਸਿੰਘ, ਗੁਰਸਾਹਿਬ ਸਿੰਘ ਅਤੇ ਭਤੀਜਾ ਅਰਸ਼ਪ੍ਰੀਤ ਸਿੰਘ ਸ਼ਾਮਲ ਹਨ| ਢੱਡਰੀਆਂ ਕਲਾਂ ਵਾਸੀ ਮੁਲਜ਼ਮ ਦੀ ਸ਼ਨਾਖਤ ਰਮੇਸ਼ ਸਿੰਘ ਵਜੋਂ ਹੋਈ ਹੈ|

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਘੜੂੰਮ ਵਾਸੀ ਮੁਲਜ਼ਮਾਂ ਵੱਲੋਂ ਘਾਤਕ ਪਦਾਰਥਾਂ ਨਾਲ ਦੁੱਧ ਤਿਆਰ ਕੀਤਾ ਜਾਂਦਾ ਸੀ ਜਿਸ ਨੂੰ ਰਮੇਸ਼ ਸਿੰਘ ਗੱਡੀ ’ਤੇ ਲਿਜਾਂਦਾ ਸੀ| ਉਹ ਇਸ ਮਿਲਾਵਟੀ ਦੁੱਧ ਨੂੰ ਲੁਧਿਆਣਾ ਸਮੇਤ ਹੋਰਨਾਂ ਥਾਵਾਂ ’ਤੇ ਦੁਕਾਨਦਾਰਾਂ ਨੂੰ ਵੇਚ ਦਿੰਦਾ ਸੀ| ਪੁਲੀਸ ਪਾਰਟੀ ਨੇ ਘੜੂੰਮ ਵਾਸੀ ਮੁਲਜ਼ਮਾਂ ਦੇ ਸਾਂਝੇ ਘਰ ਵਿੱਚ ਛਾਪਾ ਮਾਰ ਕੇ ਜੱਜ ਸਿੰਘ ਨੂੰ ਕਾਬੂ ਕਰ ਲਿਆ| ਉਸ ਦੇ ਕਬਜ਼ੇ ਵਿੱਚੋਂ 25 ਕਿਲੋਗ੍ਰਾਮ ਸੁੱਕਾ ਪਾਊਡਰ ਅਤੇ 72 ਲੀਟਰ ਰਿਫਾਇਂਡ ਤੇਲ ਬਰਾਮਦ ਕੀਤਾ ਗਿਆ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਫਰਾਰ ਹੋਏ ਪੰਜ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕਾਰਵਾਈ ਜਾਰੀ ਹੈ| ਜੱਜ ਸਿੰਘ ਨੂੰ ਅਦਾਲਤ ਨੇ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ|

ਪੁਲੀਸ ਨੇ ਆਸ ਜਤਾਈ ਕਿ ਪੁੱਛ-ਪੜਤਾਲ ਦੌਰਾਨ ਮੁਲਜ਼ਮ ਤੋਂ ਅਹਿਮ ਖੁਲਾਸੇ ਹੋ ਸਕਦੇ ਹਨ ਤੇ ਫ਼ਰਾਰ ਮੁਲਜ਼ਮ ਛੇਤੀ ਕਾਬੂ ਕਰ ਲਏ ਜਾਣਗੇ।

ਚਾਲੂ ਭੱਠੀ, ਲਾਹਣ ਤੇ ਸ਼ਰਾਬ ਬਰਾਮਦ

ਤਰਨ ਤਾਰਨ (ਪੱਤਰ ਪ੍ਰੇਰਕ): ਥਾਣਾ ਵਲਟੋਹਾ ਦੀ ਪੁਲੀਸ ਨੇ ਇਲਾਕੇ ਦੇ ਪਿੰਡ ਲਾਖਣਾ ਦੇ ਵਾਸੀ ਸਰਵਣ ਸਿੰਘ ਦੇ ਘਰ ਛਾਪਾ ਮਾਰ ਕੇ ਚਾਲੂ ਭੱਠੀ, 20 ਕਿੱਲੋ ਲਾਹਣ ਅਤੇ 3180 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ| ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ|

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All